CM ਮਾਨ ਨਹੀਂ ਲੈਣਗੇ Z+ ਸਿਕਓਰਿਟੀ, ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ
ਚੰਡੀਗੜ੍ਹ, 1 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ Z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ 25 ਮਈ ਨੂੰ ਹੀ ਸੁਰੱਖਿਆ ਦੇ ਮੱਦੇਨਜ਼ਰ CM ਭਗਵੰਤ ਮਾਨ Z+ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ। ਪਰ CM ਮਾਨ ਨੇ ਅੱਜ ਵੀਰਵਾਰ ਨੂੰ ਸਿਕਓਰਿਟੀ ਲਈ ਸਾਫ਼ ਨਾਂਹ ਕਰ ਦਿੱਤੀ ਹੈ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਵਿੱਚ Z+ ਸੁਰੱਖਿਆ ਦੀ ਲੋੜ ਨਹੀਂ ਹੈ। ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਸੰਭਾਲ ਸਕਦੀ ਹੈ।
CM ਮਾਨ ਦੀਆਂ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਕਮਾਂਡੋ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਲਈ ਤਿਆਰ ਸਨ। ਇਸੇ ਤਹਿਤ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ।