CM ਮਾਨ ਨੇ PWD, GAD, ਲੋਕਲ ਬਾਡੀ ਤੇ ਤਕਨੀਕੀ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 409 ਨੌਜਵਾਨ ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ
ਚੰਡੀਗੜ੍ਹ, 24 ਅਪ੍ਰੈਲ (ਪੰਜਾਬ ਡਾਇਰੀ)- ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਪੱਤਰ ਵੰਡਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਸਾਡੀ ਸਰਕਾਰ ਦਾ ਮਿਸ਼ਨ ਰੋਜ਼ਗਾਰ ਲਗਾਤਾਰ ਜਾਰੀ ਹੈ, ਅੱਜ ਮੈਂ PWD, GAD, ਲੋਕਲ ਬਾਡੀ ਤੇ ਤਕਨੀਕੀ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 409 ਨੌਜਵਾਨ ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਿਹਾ ਹਾਂ, ਸਾਰਿਆਂ ਨੂੰ ਮੇਰੇ ਵੱਲੋਂ ਵਧਾਈ, ਉਮੀਦ ਕਰਦਾ ਹਾਂ ਕਿ ਸਾਰੇ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਕਹਾਣੀ ਵਿੱਚ ਸਾਡੇ ਹਾਣੀ ਬਨਣਗੇ।’
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਮੌਕਾ ਦੇਣ ਦੀ ਲੋੜ ਹੈ ਤੇ ਉਹ ਸਫ਼ਲ ਹੋ ਜਾਂਦੇ ਹਨ। ਉਹਨਾਂ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿੱਚ ਪੰਜਾਬ ਵੱਸ ਰਹੇ ਹਨ, ਕਦੀਂ ਤੁਸੀਂ ਸੁਣੀਆਂ ਹੈ ਕਿ ਪੰਜਾਬ ਅਸਫ਼ਲ ਹੋ ਗਿਆ ਹੋਵੇ। ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਆਪਣੀ ਮਿਹਨਤ ਸਦਕਾ ਵੱਡੀਆਂ ਮੱਲ੍ਹਾ ਮਾਰ ਰਹੇ ਹਨ ਤੇ ਪੂਰੀ ਦੁਨੀਆਂ ਵਿੱਚ ਆਪਣਾ ਨਾਂ ਰੋਸ਼ਨ ਕਰ ਰਹੇ ਹਨ।