Image default
About us

CM ਮਾਨ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

CM ਮਾਨ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

– ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇੱਕ ਨੌਜਵਾਨ ਦੀ ਵਾਪਸੀ
ਚੰਡੀਗੜ੍ਹ, 10 ਮਈ (ਬਾਬੂਸ਼ਾਹੀ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਮਨੀਪੁਰ ਤੋਂ ਸੁਰੱਖਿਅਤ ਕੱਢਿਆ ਗਿਆ।
ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ ਜੋ ਮਨੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈਡੀ sahotramanjeet@gmail.com ‘ਤੇ ਸੰਪਰਕ ਕਰ ਸਕਦੇ ਹਨ। ਮਨੀਪੁਰ ਵਿੱਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਨਾਜ਼ੁਕ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਨੀਪੁਰ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਨੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।

Related posts

Florida is getting better at dealing with storms: Expert

Balwinder hali

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਮਸ਼ਾਲ ਮਾਰਚ ਲੁਧਿਆਣਾ ਤੋਂ ਸ਼ੁਰੂ ਹੋਵੇਗੀ : ਮੀਤ ਹੇਅਰ

punjabdiary

ਪੰਜਾਬ ਦੇ ਸਰਕਾਰੀ ਮੁਲਾਜ਼ਮ ਹੁਣ GPF ‘ਚ ਸਿਰਫ 5 ਲੱਖ ਰੁਪਏ ਹੀ ਕਰਵਾ ਸਕਣਗੇ ਜਮਾਂ

punjabdiary

Leave a Comment