Friday, August 21, 2026
Google search engine
Homeਤਾਜ਼ਾ ਖਬਰDA ਦੇ ਭੁਗਤਾਨ ’ਤੇ ਪੰਜਾਬ ਸਰਕਾਰ ਘਿਰੀ, ਹਾਈਕੋਰਟ ਨੇ ਮੁੱਖ ਸਕੱਤਰ ਸਣੇ...

DA ਦੇ ਭੁਗਤਾਨ ’ਤੇ ਪੰਜਾਬ ਸਰਕਾਰ ਘਿਰੀ, ਹਾਈਕੋਰਟ ਨੇ ਮੁੱਖ ਸਕੱਤਰ ਸਣੇ ਤਿੰਨ ਅਧਿਕਾਰੀਆਂ ਨੂੰ ਭੇਜੇ ਨੋਟਿਸ

DA ਦੇ ਭੁਗਤਾਨ ’ਤੇ ਪੰਜਾਬ ਸਰਕਾਰ ਘਿਰੀ, ਹਾਈਕੋਰਟ ਨੇ ਮੁੱਖ ਸਕੱਤਰ ਸਣੇ ਤਿੰਨ ਅਧਿਕਾਰੀਆਂ ਨੂੰ ਭੇਜੇ ਨੋਟਿਸ

ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਦੋਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ, ਵਿੱਤ ਸਕੱਤਰ ਅਤੇ PSPCL ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਨੂੰ ਮਾਣਹਾਨੀ ਦੇ ਨੋਟਿਸ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਦੋਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ, ਵਿੱਤ ਸਕੱਤਰ ਅਤੇ PSPCL ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਨੂੰ ਮਾਣਹਾਨੀ ਦੇ ਨੋਟਿਸ ਜਾਰੀ ਕੀਤੇ ਗਏ ਹਨ।

15 ਦਿਨਾਂ ਵਿੱਚ ਭੁਗਤਾਨ ਦੇ ਹੁਕਮ, ਫਿਰ ਵੀ ਕਾਰਵਾਈ ਨਾ ਹੋਣ ਦਾ ਦਾਅਵਾ

ਦਾਇਰ ਕੀਤੀ ਗਈ ਮਾਣਹਾਨੀ ਪਟੀਸ਼ਨ ਅਨੁਸਾਰ ਹਾਈਕੋਰਟ ਨੇ 3 ਅਗਸਤ ਨੂੰ ਪੰਜਾਬ ਸਰਕਾਰ ਨੂੰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ 15 ਦਿਨਾਂ ਦੇ ਅੰਦਰ ਜਾਰੀ ਕਰਨ ਲਈ ਕਿਹਾ ਸੀ। ਪਟੀਸ਼ਨਰਾਂ ਦਾ ਦੋਸ਼ ਹੈ ਕਿ ਨਿਰਧਾਰਤ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਸਰਕਾਰ ਨੇ ਅਦਾਲਤ ਦੇ ਹੁਕਮਾਂ ਮੁਤਾਬਕ ਭੁਗਤਾਨ ਨਹੀਂ ਕੀਤਾ।

ਇਹ ਹੁਕਮ ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਵੱਲੋਂ ਜਾਰੀ ਕੀਤੇ ਗਏ ਸਨ।

ਵਿੱਤ ਵਿਭਾਗ ਦੇ ਹੁਕਮ ਨੂੰ ਵੀ ਬਣਾਇਆ ਗਿਆ ਆਧਾਰ

ਮਾਣਹਾਨੀ ਪਟੀਸ਼ਨ ਵਿੱਚ ਵਿੱਤ ਵਿਭਾਗ ਦੇ ਅੰਡਰ ਸੈਕਟਰੀ ਵੱਲੋਂ ਜਾਰੀ ਇੱਕ ਪੱਤਰ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਪੱਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਵਧੀਕ ਅਤੇ ਪ੍ਰਮੁੱਖ ਸਕੱਤਰਾਂ ਨੂੰ ਕਿਹਾ ਗਿਆ ਸੀ ਕਿ ਹਾਈਕੋਰਟ ਦੇ ਹੁਕਮਾਂ ਨਾਲ ਸਬੰਧਤ ਫੰਡ ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਜਾਰੀ ਨਾ ਕੀਤੇ ਜਾਣ।

ਪਟੀਸ਼ਨਰਾਂ ਨੇ ਦਲੀਲ ਦਿੱਤੀ ਹੈ ਕਿ ਇਹ ਹਦਾਇਤ ਹਾਈਕੋਰਟ ਦੇ ਪਹਿਲਾਂ ਦਿੱਤੇ ਹੁਕਮਾਂ ਨਾਲ ਮੇਲ ਨਹੀਂ ਖਾਂਦੀ। ਇਸ ਆਧਾਰ ’ਤੇ ਉਨ੍ਹਾਂ ਨੇ ਹੁਕਮਾਂ ਦੀ ਕਥਿਤ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਕੀਤੀ ਹੈ।

ਮੁੱਖ ਸਕੱਤਰ, ਵਿੱਤ ਸਕੱਤਰ ਤੇ PSPCL ਮੁਖੀ ਨੂੰ ਨੋਟਿਸ

ਮਾਮਲੇ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ, ਵਿੱਤ ਸਕੱਤਰ ਅਤੇ PSPCL ਦੇ ਚੇਅਰਮੈਨ-ਕਮ-ਐਮਡੀ ਨੂੰ ਮਾਣਹਾਨੀ ਨੋਟਿਸ ਜਾਰੀ ਕੀਤੇ ਹਨ।

ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 27 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ। ਹੁਣ ਅਗਲੀ ਸੁਣਵਾਈ ਦੌਰਾਨ ਸਬੰਧਤ ਅਧਿਕਾਰੀਆਂ ਨੂੰ DA ਦੇ ਬਕਾਏ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ ਸਬੰਧੀ ਆਪਣਾ ਪੱਖ ਰੱਖਣਾ ਹੋਵੇਗਾ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments