Thursday, November 5, 2026
Google search engine
Homeਤਾਜ਼ਾ ਖਬਰDA ਵਾਧੇ ’ਤੇ ਪੰਜਾਬ ਦੇ ਮੁਲਾਜ਼ਮਾਂ ਦਾ ਸਰਕਾਰ ਨਾਲ ਟਕਰਾਅ ਵਧਿਆ, ਦਸੰਬਰ...

DA ਵਾਧੇ ’ਤੇ ਪੰਜਾਬ ਦੇ ਮੁਲਾਜ਼ਮਾਂ ਦਾ ਸਰਕਾਰ ਨਾਲ ਟਕਰਾਅ ਵਧਿਆ, ਦਸੰਬਰ ਤੱਕ ਸੜਕਾਂ ’ਤੇ ਰਹੇਗਾ ਰੋਸ

DA ਵਾਧੇ ’ਤੇ ਪੰਜਾਬ ਦੇ ਮੁਲਾਜ਼ਮਾਂ ਦਾ ਸਰਕਾਰ ਨਾਲ ਟਕਰਾਅ ਵਧਿਆ, ਦਸੰਬਰ ਤੱਕ ਸੜਕਾਂ ’ਤੇ ਰਹੇਗਾ ਰੋਸ

4 ਲੱਖ ਮੁਲਾਜ਼ਮਾਂ ਤੇ 3.50 ਲੱਖ ਪੈਨਸ਼ਨਰਾਂ ਦੇ ਹੱਕਾਂ ਲਈ 13 ਨਵੰਬਰ ਤੋਂ ਅੰਦੋਲਨ; ਸੰਗਰੂਰ ’ਚ ਪੱਕਾ ਮੋਰਚਾ, ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਅਤੇ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਦੀਵਾਲੀ ਮੌਕੇ ਐਲਾਨੇ ਗਏ 3 ਫੀਸਦੀ ਮਹਿੰਗਾਈ ਭੱਤੇ (DA) ਦੇ ਵਾਧੇ ਨੂੰ ਮੁਲਾਜ਼ਮ ਜਥੇਬੰਦੀਆਂ ਨੇ ਰੱਦ ਕਰਦਿਆਂ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮ ਆਗੂਆਂ ਨੇ ਇਸ ਵਾਧੇ ਨੂੰ ਨਾਕਾਫ਼ੀ ਦੱਸਦਿਆਂ 13 ਨਵੰਬਰ ਤੋਂ ਮਹੀਨਾ ਭਰ ਚੱਲਣ ਵਾਲੇ ਅੰਦੋਲਨ ਦੀ ਰੂਪ-ਰੇਖਾ ਤਿਆਰ ਕੀਤੀ ਹੈ। ਇਸ ਸੰਘਰਸ਼ ਵਿੱਚ ਸੂਬੇ ਦੇ ਕਰੀਬ 4 ਲੱਖ ਮੁਲਾਜ਼ਮਾਂ ਅਤੇ 3.50 ਲੱਖ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਉਭਾਰਿਆ ਜਾਵੇਗਾ। ਅੰਦੋਲਨ ਦਾ ਅੰਤ 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾ ਕੇ ਕੀਤਾ ਜਾਵੇਗਾ।

ਸੰਗਰੂਰ ਤੋਂ ਸ਼ੁਰੂ ਹੋਵੇਗੀ ਸੰਘਰਸ਼ ਦੀ ਗੂੰਜ, ਵਿਧਾਇਕਾਂ ਦੇ ਘਰਾਂ ਤੱਕ ਪਹੁੰਚੇਗਾ ਰੋਸ

ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਸੁਖਚੈਨ ਖਹਿਰਾ ਅਤੇ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਪੱਕਾ ਧਰਨਾ ਲਗਾ ਕੇ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਬਾਅਦ 1 ਤੋਂ 5 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਸਾਰੇ 91 ਵਿਧਾਇਕਾਂ ਦੇ ਘਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਪੁਤਲੇ ਫੂਕੇ ਜਾਣਗੇ। 6 ਦਸੰਬਰ ਨੂੰ ਇਨ੍ਹਾਂ ਪੁਤਲਿਆਂ ਦੀ ਸੁਆਹ ਬੁੱਢੇ ਨਾਲੇ ਵਿੱਚ ਜਲ-ਪ੍ਰਵਾਹ ਕੀਤੀ ਜਾਵੇਗੀ।

53 ਫੀਸਦੀ DA ਦੇ ਐਲਾਨ ਦੇ ਬਾਵਜੂਦ ਬਕਾਏ ਬਣੇ ਵੱਡਾ ਮੁੱਦਾ

ਮੁਲਾਜ਼ਮ ਆਗੂਆਂ ਅਨੁਸਾਰ ਸਰਕਾਰ ਨੇ 3 ਫੀਸਦੀ ਵਾਧੇ ਨਾਲ ਕੁੱਲ ਮਹਿੰਗਾਈ ਭੱਤਾ 53 ਫੀਸਦੀ ਕਰਨ ਦਾ ਐਲਾਨ ਕੀਤਾ ਹੈ, ਪਰ ਇਸ ਨਾਲ ਮੁਲਾਜ਼ਮਾਂ ਦੇ ਪੁਰਾਣੇ ਬਕਾਏ ਅਤੇ ਹੋਰ ਮੰਗਾਂ ਦਾ ਨਿਪਟਾਰਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਨਵੇਂ ਵਾਧੇ ਨਾਲ ਸਰਕਾਰ ’ਤੇ ਹਰ ਮਹੀਨੇ ਕਰੀਬ 90 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਪਹਿਲਾਂ ਐਲਾਨੇ 8 ਫੀਸਦੀ ਵਾਧੇ ਸਮੇਤ ਕੁੱਲ ਸਾਲਾਨਾ ਬੋਝ 3,988 ਕਰੋੜ ਰੁਪਏ ਹੋਵੇਗਾ।

OPS ਬਹਾਲੀ, 10 ਫੀਸਦੀ DA ਅਤੇ ਤਨਖਾਹ ਕਮਿਸ਼ਨ ਦੀਆਂ ਮੰਗਾਂ

ਮੁਲਾਜ਼ਮ ਜਥੇਬੰਦੀਆਂ ਨੇ ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨ, ਬਕਾਇਆ 10 ਫੀਸਦੀ ਮਹਿੰਗਾਈ ਭੱਤਾ ਜਾਰੀ ਕਰਨ, ਪਿਛਲੇ ਡੀਏ ਬਕਾਏ ਅਦਾ ਕਰਨ, ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਪੁਰਾਣੇ ਤਨਖਾਹ ਸਕੇਲ ਬਹਾਲ ਕਰਨ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ ਹੈ।

ਪੁਰਾਣੀਆਂ ਵੀਡੀਓਜ਼ ਰਾਹੀਂ ਸਰਕਾਰ ਦੇ ਦਾਅਵਿਆਂ ਨੂੰ ਦਿੱਤੀ ਚੁਣੌਤੀ

ਮੁਲਾਜ਼ਮ ਆਗੂਆਂ ਨੇ ਮੀਡੀਆ ਸਾਹਮਣੇ ਪੁਰਾਣੀਆਂ ਵੀਡੀਓ ਕਲਿੱਪਾਂ ਦਿਖਾ ਕੇ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਚੁੱਕੇ। ਸੁਖਚੈਨ ਖਹਿਰਾ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਦੇ ਸਮੇਂ ਸਿਰਫ਼ 7 ਫੀਸਦੀ ਡੀਏ ਬਕਾਇਆ ਸੀ, ਜਦਕਿ ਅਕਾਲੀ-ਭਾਜਪਾ ਸਰਕਾਰ ਆਪਣੇ ਕਾਰਜਕਾਲ ਦੌਰਾਨ ਕੋਈ ਡੀਏ ਬਕਾਇਆ ਛੱਡ ਕੇ ਨਹੀਂ ਗਈ ਸੀ।

ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਤਨਖਾਹ ਕਮਿਸ਼ਨ ਦੇ ਬਕਾਏ ਨੂੰ ਡੀਏ ਦੇ ਨਿਪਟਾਰੇ ਵਜੋਂ ਪੇਸ਼ ਕਰ ਰਹੀ ਹੈ। ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments