Dibrugarh Jail ‘ਚ ਹੀ ਰਹੇਗਾ MP ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤਾ ਵੱਡਾ ਫੈਸਲਾ
ਇਸੇ ਕਾਰਨ ਅਜਨਾਲਾ ਘਟਨਾ ਨਾਲ ਜੁੜੀਆਂ ਵੱਖ-ਵੱਖ ਐਫਆਈਆਰਜ਼ ਦੇ ਮੱਦੇਨਜ਼ਰ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਣ ਦੀ ਬੇਨਤੀ ਕੀਤੀ ਗਈ।

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅੰਤਰਿਮ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਸੁਣਵਾਈਆਂ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕੀਤੀਆਂ ਜਾਣਗੀਆਂ।
ਸੁਣਵਾਈ ਦੌਰਾਨ ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੀ ਡਿਵੀਜ਼ਨ ਬੈਂਚ ਨੇ ਹੁਕਮ ਦਿੱਤਾ ਕਿ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਹੇਠ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਐਨਐਸਏ ਅਧੀਨ ਉਨ੍ਹਾਂ ਦੀ ਨਜ਼ਰਬੰਦੀ 22 ਅਪ੍ਰੈਲ ਨੂੰ ਸਮਾਪਤ ਹੋਣ ਵਾਲੀ ਹੈ।
ਸਰਕਾਰ ਵੱਲੋਂ ਖੁਫੀਆ ਏਜੰਸੀਆਂ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਂਦਾ ਜਾਂਦਾ ਹੈ ਤਾਂ ਕਾਨੂੰਨ-ਵਿਵਸਥਾ ਲਈ ਖਤਰਾ ਪੈਦਾ ਹੋ ਸਕਦਾ ਹੈ। ਇਸੇ ਕਾਰਨ ਅਜਨਾਲਾ ਘਟਨਾ ਨਾਲ ਜੁੜੀਆਂ ਵੱਖ-ਵੱਖ ਐਫਆਈਆਰਜ਼ ਦੇ ਮੱਦੇਨਜ਼ਰ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਣ ਦੀ ਬੇਨਤੀ ਕੀਤੀ ਗਈ।
ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਹਾਲਾਤਾਂ ਵਿੱਚ ਮੁਲਜ਼ਮ ਲਈ ਜ਼ਮਾਨਤ ਅਤੇ ਹੋਰ ਕਾਨੂੰਨੀ ਹੱਕ ਪ੍ਰਾਪਤ ਕਰਨਾ ਮੁਸ਼ਕਲ ਬਣ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 11 ਹੋਰ ਮਾਮਲੇ ਦਰਜ ਹਨ, ਇਸ ਲਈ ਸਾਰੇ ਕੇਸਾਂ ਵਿੱਚ ਇਕੱਠੇ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਨਿਆਂ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


