Dismissed Constable Amandeep Kaur : ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਇੱਕ ਹੋਰ ਝਟਕਾ, ਜ਼ਮਾਨਤ ਅਰਜ਼ੀ ਫਿਰ ਰੱਦ, ਪੰਜਾਬ ਪੁਲਿਸ ਦੀ ‘ਇੰਸਟਾ ਕਵੀਨ’ ਰੰਗੇ ਹੱਥੀਂ ਫੜੀ ਗਈ
Dismissed Constable Amandeep Kaur : ਸੋਮਵਾਰ ਨੂੰ ਵੀ ਅਦਾਲਤ ਨੇ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਅਮਨਦੀਪ ਕੌਰ ਨੇ ਆਪਣੇ ਵਕੀਲਾਂ ਰਾਹੀਂ ਇੱਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਦਾ ਪੱਖ ਦੁਬਾਰਾ ਸੁਣਿਆ ਜਾਵੇ। ਇਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ, ਜਿਸਨੂੰ ਅੱਜ ਰੱਦ ਕਰ ਦਿੱਤਾ ਗਿਆ।

ਚੰਡੀਗੜ੍ਹ- ਬਠਿੰਡਾ ਵਿੱਚ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ ‘ਤੇ ਅੱਜ (22 ਜੁਲਾਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੁਬਾਰਾ ਸੁਣਵਾਈ ਹੋਈ। ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਦੁਬਾਰਾ ਰੱਦ ਕਰ ਦਿੱਤਾ ਹੈ।
ਸੋਮਵਾਰ ਨੂੰ ਵੀ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਮਨਦੀਪ ਕੌਰ ਨੇ ਆਪਣੇ ਵਕੀਲਾਂ ਦੇ ਰਾਹੀਂ ਇੱਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ਦੇ ਵਿੱਚ ਕਿਹਾ ਗਿਆ ਸੀ ਕਿ ਉਸ ਦਾ ਪੱਖ ਦੁਬਾਰਾ ਸੁਣਿਆ ਜਾਵੇ ਅਤੇ ਇਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ, ਜਿਸ ਨੂੰ ਅੱਜ ਰੱਦ ਕਰ ਦਿੱਤਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ ਅਮਨਦੀਪ ਕੌਰ ਉਸ ਸਮੇਂ ਸੁਰਖੀਆਂ ਵਿੱਚ ਆਈ ਜਦੋਂ ਉਸਨੂੰ 2 ਅਪ੍ਰੈਲ 2025 ਨੂੰ ਬਠਿੰਡਾ ਵਿੱਚ ਇੱਕ ਕਾਲੇ ਮਹਿੰਦਰਾ ਥਾਰ ਤੋਂ 17.71 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਉਸੇ ਦਿਨ ਮੁਅੱਤਲ ਅਤੇ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਇਹ ਮਾਮਲਾ ਹੌਲੀ-ਹੌਲੀ ਹਾਈ-ਪ੍ਰੋਫਾਈਲ ਹੋ ਗਿਆ ਸੀ ਅਤੇ ਇਸ ਤੋਂ ਬਾਅਦ ਅਮਨਦੀਪ ਨੇ ਅਦਾਲਤ ਦੇ ਵਿੱਚ ਦਲੀਲ ਦਿੱਤੀ ਕਿ ਉਸ ਨੂੰ ਇੱਕ ਸਾਜ਼ਿਸ਼ ਦੇ ਤਹਿਤ ਫਸਾਇਆ ਗਿਆ ਹੈ।
ਹਾਲਾਂਕਿ ਅਦਾਲਤ ਦਾ ਪੂਰਾ ਹੁਕਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਪਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਨੂੰ ਇੱਕ ਝਟਕਾ ਮੰਨਿਆ ਜਾ ਰਿਹਾ ਹੈ। ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਸਾਰੀ ਪ੍ਰਕਿਰਿਆ ਨਿਯਮਾਂ ਅਨੁਸਾਰ ਕੀਤੀ ਗਈ ਹੈ। ਉਸਨੇ ਅਦਾਲਤ ਵਿੱਚ ਐਫਆਈਆਰ ਦੀ ਕਾਪੀ ਵੀ ਪੇਸ਼ ਕੀਤੀ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।