Image default
ਅਪਰਾਧ

DSP ਮੌੜ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ

DSP ਮੌੜ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ

 

 

 

Advertisement

 

 

ਬਠਿੰਡਾ, 26 ਅਗਸਤ (ਬਾਬੂਸ਼ਾਹੀ)- ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਅਤੇ ਚੀਫ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਮੌੜ ਦੇ DSP ਬਲਜੀਤ ਸਿੰਘ ਬਰਾੜ ਨੂੰ 30,000/- ਰੁਪਏ ਦੀ ਰਿਸ਼ਵਤ ਲੈਦਿਆ ਰੰਗੇ ਹੱਥੀ ਕਾਬੂ ਕਰ ਲਿਆ ਹੈ।

ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੌੜ ਮੰਡੀ ਜਿਲਾ ਬਠਿੰਡਾ ਦੇ ਵਾਸੀ ਰਵਿੰਦਰ ਸਿੰਘ ਵੱਲੋ ਕੀਤੀ ਸ਼ਿਕਾਇਤ ਦੇ ਆਧਾਰ ਤੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

Advertisement

ਉਨਾਂ ਦੱਸਿਆ ਕਿ ਮੁਦੱਈ ਰਵਿੰਦਰ ਸਿੰਘ ਜ਼ੋ ਕਿ ਮੋਬਾਇਲ ਰਿਪੇਅਰ ਦਾ ਕੰਮ ਕਰਦਾ ਹੈ, ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਲੜਕੇ ਦੇ ਖਿਲਾਫ ਥਾਣਾ ਬਾਲਿਆਵਾਲੀ ਵਿਖੇ ਲੜਾਈ ਝਗੜੇ ਦੀ ਰਪਟ ਦਰਜ ਕੀਤੀ ਗਈ ਹੈ।

ਇਸ ਕੇਸ ਵਿੱਚ ਆਪਣੇ ਲੜਕੇ ਦੀ ਬੇਗੁਨਾਹੀ ਲਈ ਮੁਦਈ ਰਵਿੰਦਰ ਸਿੰਘ ਵੱਲੋਂ ਦਰਖਾਸਤ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੂੰ ਦਿੱਤੀ ਗਈ ਸੀ, ਜਿਸਦੀ ਪੜਤਾਲ ਡੀਐਸਪੀ ਸਬ ਡਵੀਜ਼ਨ ਮੌੜ ਨੂੰ ਮਾਰਕ ਹੋਈ ਸੀ।

ਮੁਦਈ ਨੇ ਇਹ ਵੀ ਦੱਸਿਆ ਕਿ ਉਸ ਵੱਲੋ ਆਪਣੇ ਲੜਕੇ ਦੀ ਬੇਗੁਨਾਹੀ ਸਬੰਧੀ ਇੱਕ ਵੀਡੀਉ ਰਿਕਾਰਡਿੰਗ ਵੀ ਬਲਜੀਤ ਸਿੰਘ ਬਰਾੜ ਡੀ.ਐਸ.ਪੀ. ਸਬ ਡਵੀਜ਼ਨ ਮੌੜ ਦੇ ਵਾਰ-ਵਾਰ ਪੇਸ਼ ਕੀਤੀ ਗਈ।

ਪ੍ਰੰਤੂ ਫਿਰ ਵੀ ਬਲਜੀਤ ਸਿੰਘ ਬਰਾੜ ਡੀ.ਐਸ.ਪੀ. ਸਬ ਡਵੀਜ਼ਨ ਮੌੜ ਵੱਲੋਂ ਮੁਦਈ ਦੇ ਲੜਕੇ ਦੀ ਬੇਗੁਨਾਹੀ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਮੁਦਈ ਦੇ ਲੜਕੇ ਨੂੰ ਬੇਗੁਨਾਹ ਕਰਨ ਲਈ 50,000/- ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ।

Advertisement

ਮੁਦਈ ਪਾਸ 50,000/— ਰੁਪਏ ਪੂਰੇ ਨਾ ਹੋਣ ਕਰਕੇ ਉਸਨੇ 30,000/- ਰੁਪਏ ਦਾ ਇੰਤਜ਼ਾਮ ਕੀਤਾ ਜੋ ਅੱਜ ਡੀ.ਐਸ.ਪੀ. ਵੱਲੋਂ ਪਹਿਲੀ ਕਿਸ਼ਤ ਵੱਜੋ ਹਾਸਲ ਕੀਤੇ ਜਾਣੇ ਸਨ।

ਇਥੇ ਬੁਲਾਰੇ ਨੇ ਦੱਸਿਆ ਕਿ ਮੁਦਈ ਰਵਿੰਦਰ ਸਿੰਘ ਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਬਠਿੰਡਾ ਨੇ ਜਾਲ ਵਿਛਾਇਆ ਤੇ ਬਲਜੀਤ ਸਿੰਘ ਬਰਾੜ ਡੀ.ਐਸ.ਪੀ. ਸਬ ਡਵੀਜ਼ਨ ਮੌੜ ਨੂੰ ਮੁਦਈ ਰਵਿੰਦਰ ਸਿੰਘ ਕੋਲੋਂ 30,000/- ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆ ਦੋ ਸਰਕਾਰੀ ਗਵਾਹਾ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ਼ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਦੇ ਰੀਡਰ ਹੌਲਦਾਰ ਮਨਪ੍ਰੀਤ ਸਿੰਘ ਪਾਸੋ 1,00,000/- ਰੁਪਏ ਦੀ ਰਕਮ ਬ੍ਰਾਮਦ ਹੋਈ ਹੈ, ਜਿਸ ਸਬੰਧੀ ਸ਼ੱਕ ਹੈ ਕਿ ਇਹ ਵੀ ਰਿਸ਼ਵਤ ਦੀ ਰਕਮ ਹੋ ਸਕਦੀ ਹੈ। ਇਸ ਵੱਖਰੀ ਬ੍ਰਾਮਦ ਹੋਈ 1,00,000/- ਰੁਪਏ ਦੀ ਰਕਮ ਸਬੰਧੀ ਰੀਡਰ ਹੌਲਦਾਰ ਮਨਪ੍ਰੀਤ ਸਿੰਘ ਦਾ ਰੋਲ ਤਫਤੀਸ਼ ਦੋਰਾਨ ਵਿਚਾਰਿਆ ਜਾਵੇਗਾ।

Advertisement

Related posts

Breaking- ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਮੋਗਾ ਦੀ ਪੁਲਿਸ ਨੂੰ ਮਿਲਿਆ

punjabdiary

ਪੰਜਾਬ ‘ਚ ਪਰਾਲੀ ਪ੍ਰਬੰਧਨ ਮਸੀਨਾਂ ਖਰੀਦਣ ‘ਚ ਹੋਇਆ 140 ਕਰੋੜ ਦਾ ਘਪਲਾ, ਕੇਂਦਰ ਨੇ ਰੋਕੀ ਸਬਸਿਡੀ

punjabdiary

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਨੂੰ 10 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

punjabdiary

Leave a Comment