Tuesday, July 14, 2026
Google search engine
Homeਤਾਜ਼ਾ ਖਬਰE20 ਪੈਟਰੋਲ ਨੂੰ ਲੈ ਕੇ ਕੇਜਰੀਵਾਲ ਦਾ ਕੇਂਦਰ ਨੂੰ ਸੁਝਾਅ, PM ਮੋਦੀ...

E20 ਪੈਟਰੋਲ ਨੂੰ ਲੈ ਕੇ ਕੇਜਰੀਵਾਲ ਦਾ ਕੇਂਦਰ ਨੂੰ ਸੁਝਾਅ, PM ਮੋਦੀ ਨੂੰ ਲਿਖਿਆ ਪੱਤਰ

E20 ਪੈਟਰੋਲ ਨੂੰ ਲੈ ਕੇ ਕੇਜਰੀਵਾਲ ਦਾ ਕੇਂਦਰ ਨੂੰ ਸੁਝਾਅ, PM ਮੋਦੀ ਨੂੰ ਲਿਖਿਆ ਪੱਤਰ

ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਈ ਸੁਝਾਅ ਦਿੱਤੇ ਹਨ।

ਨਵੀਂ ਦਿੱਲੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ E20 ਪੈਟਰੋਲ ਦੇ ਮੁੱਦੇ ‘ਤੇ ਇੱਕ ਵਾਰ ਫਿਰ ਆਪਣਾ ਪੱਖ ਰੱਖਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਈ ਸੁਝਾਅ ਦਿੱਤੇ ਹਨ।

ਹਰ ਪੰਪ ‘ਤੇ ਦੋਵੇਂ ਕਿਸਮਾਂ ਦਾ ਪੈਟਰੋਲ ਦੇਣ ਦੀ ਕੀਤੀ ਮੰਗ

ਕੇਜਰੀਵਾਲ ਨੇ ਦੱਸਿਆ ਕਿ ਆਪਣੇ ਪੱਤਰ ਵਿੱਚ ਉਨ੍ਹਾਂ ਹਰ ਪੈਟਰੋਲ ਪੰਪ ‘ਤੇ ਆਮ ਪੈਟਰੋਲ ਅਤੇ E20 ਪੈਟਰੋਲ ਦੋਵੇਂ ਉਪਲਬਧ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ E20 ਪੈਟਰੋਲ ਦੀ ਕੀਮਤ ਆਮ ਪੈਟਰੋਲ ਨਾਲੋਂ ਘੱਟ ਰੱਖੀ ਜਾਵੇ ਤਾਂ ਜੋ ਲੋਕਾਂ ਨੂੰ ਇਸ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾ ਸਕੇ।

E20 ਦੇ ਵਿਰੋਧ ਵਿੱਚ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ

ਉਨ੍ਹਾਂ ਨੇ ਦੱਸਿਆ ਕਿ ਇਸ ਮੁੱਦੇ ‘ਤੇ ਲੋਕਾਂ ਦੀ ਰਾਏ ਇਕੱਠੀ ਕਰਨ ਲਈ ਪ੍ਰਧਾਨ ਮੰਤਰੀ ਦੇ ਨਾਂ ਇੱਕ ਆਨਲਾਈਨ ਪਟੀਸ਼ਨ ਵੀ ਸ਼ੁਰੂ ਕੀਤੀ ਗਈ ਹੈ। ਲੋਕ ਆਮ ਆਦਮੀ ਪਾਰਟੀ ਦੀ ਵੈੱਬਸਾਈਟ ਜਾਂ StopE20petrol.com ‘ਤੇ ਜਾ ਕੇ ਪਟੀਸ਼ਨ ‘ਤੇ ਦਸਤਖ਼ਤ ਕਰਨ ਦੇ ਨਾਲ ਆਪਣੀ ਰਾਏ ਵੀ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ।

ਪਹਿਲਾਂ ਵਾਹਨ ਕੰਪਨੀਆਂ ਤੋਂ ਵੀ ਮੰਗੀ ਸੀ ਜਾਣਕਾਰੀ

ਇਸ ਤੋਂ ਪਹਿਲਾਂ ਵੀ ਕੇਜਰੀਵਾਲ ਨੇ ਦੇਸ਼ ਦੀਆਂ 29 ਵਾਹਨ ਨਿਰਮਾਤਾ ਕੰਪਨੀਆਂ ਨੂੰ ਪੱਤਰ ਲਿਖ ਕੇ ਪੁੱਛਿਆ ਸੀ ਕਿ ਕੀ 2023 ਤੋਂ ਪਹਿਲਾਂ ਬਣੇ ਵਾਹਨ E20 ਪੈਟਰੋਲ ਦੀ ਵਰਤੋਂ ਲਈ ਪੂਰੀ ਤਰ੍ਹਾਂ ਯੋਗ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਸ ਬਾਰੇ ਸਪੱਸ਼ਟ ਜਾਣਕਾਰੀ ਲੋਕਾਂ ਤੱਕ ਪਹੁੰਚਣੀ ਚਾਹੀਦੀ ਹੈ।

ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ‘ਤੇ ਆਪਣੇ ਸੁਝਾਅ ਉਨ੍ਹਾਂ ਤੱਕ ਭੇਜਣ। ਉਨ੍ਹਾਂ ਕਿਹਾ ਕਿ ਜਦੋਂ ਉਹ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਤਾਂ ਲੋਕਾਂ ਦੇ ਵਿਚਾਰ ਵੀ ਉਨ੍ਹਾਂ ਦੇ ਸਾਹਮਣੇ ਰੱਖਣਗੇ। ਉਨ੍ਹਾਂ ਲੋਕਾਂ ਨੂੰ ਇਸ ਮੁੱਦੇ ‘ਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਨ ਦੀ ਵੀ ਅਪੀਲ ਕੀਤੀ।

ਦੂਜੇ ਪਾਸੇ ਕੇਜਰੀਵਾਲ ਨੇ ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਵੀਰਵਾਰ ਨੂੰ ਖੁਦ ਜਾ ਕੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣਗੇ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments