Image default
ਅਪਰਾਧ

FB ਅਤੇ Insta ਬੱਚਿਆਂ ਨੂੰ ਬਣਾ ਰਹੇ ਹਨ ਆਪਣਾ ਆਦੀ, Meta ਤੇ 41 ਰਾਜਾਂ ‘ਤੇ ਕੀਤਾ ਮੁਕੱਦਮਾ

FB ਅਤੇ Insta ਬੱਚਿਆਂ ਨੂੰ ਬਣਾ ਰਹੇ ਹਨ ਆਪਣਾ ਆਦੀ, Meta ਤੇ 41 ਰਾਜਾਂ ‘ਤੇ ਕੀਤਾ ਮੁਕੱਦਮਾ

 

 

 

Advertisement

ਵਾਸ਼ਿੰਗਟਨ, 26 ਅਕਤੂਬਰ (ਡੇਲੀ ਪੋਸਟ ਪੰਜਾਬੀ)- ਡੀਸੀ ਦੇ ਨਾਲ-ਨਾਲ ਅਮਰੀਕਾ ਦੇ 41 ਰਾਜਾਂ ਨੇ ਸੋਸ਼ਲ ਮੀਡੀਆ ਦਿੱਗਜ ਮੇਟਾ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਕੰਪਨੀ ‘ਤੇ ਦੋਸ਼ ਹੈ ਕਿ ਉਹ ਆਪਣੇ ਪਲੇਟਫਾਰਮ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਅਜਿਹੇ ਫੀਚਰਸ ਪੇਸ਼ ਕਰ ਰਹੀ ਹੈ ਜੋ ਬੱਚਿਆਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਸ ਦੇ ਆਦੀ ਹੋ ਰਹੇ ਹਨ। ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਸੋਸ਼ਲ ਮੀਡੀਆ ਦੇ ਵੱਧ ਰਹੇ ਪ੍ਰਭਾਵ ਨੂੰ ਘੱਟ ਕਰਨ ਲਈ ਇਹ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਵਾਸ਼ਿੰਗਟਨ ਪੋਸਟ ਦੀ ਰਿਪੋਰਟ ਦੇ ਮੁਤਾਬਕ, 233 ਪੰਨਿਆਂ ਦੀ ਸੰਘੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕੰਪਨੀ ਲਾਭ ਦੀ ਖ਼ਾਤਰ ਸੁਰੱਖਿਆ ਵਿਸ਼ੇਸ਼ਤਾਵਾਂ ਅਤੇ ਨੁਕਸਾਨਦੇਹ ਸਮੱਗਰੀ ‘ਤੇ ਉਪਭੋਗਤਾਵਾਂ ਨੂੰ ਗੁੰਮਰਾਹ ਕਰਦੀ ਹੈ ਅਤੇ ਬੱਚਿਆਂ ਦੀ ਨਿੱਜਤਾ ‘ਤੇ ਸੰਘੀ ਕਾਨੂੰਨਾਂ ਦੀ ਵੀ ਉਲੰਘਣਾ ਕਰ ਰਹੀ ਹੈ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਮੇਟਾ ਆਪਣੇ ਪਲੇਟਫਾਰਮ ‘ਤੇ ਅਜਿਹੇ ਫੀਚਰਸ ਜੋੜ ਰਿਹਾ ਹੈ ਜੋ ਬੱਚਿਆਂ ਨੂੰ ਦਿਨ ਭਰ ਰੁੱਝੇ ਰੱਖਦੇ ਹਨ ਅਤੇ ਇਸ ਨਾਲ ਉਨ੍ਹਾਂ ਦੀ ਮਾਨਸਿਕ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ। ਰਿਪੋਰਟ ਦੇ ਅਨੁਸਾਰ, ਰਾਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਕੰਪਨੀ ਨੇ ਜਾਣਬੁੱਝ ਕੇ ਉਪਭੋਗਤਾ ਸੁਰੱਖਿਆ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ਬੱਚਿਆਂ ਨੂੰ ਸਾਈਟ ‘ਤੇ ਰੱਖਣ ਲਈ ਬਦਲਾਅ ਕੀਤੇ, ਜਿਸ ਨਾਲ ਉਨ੍ਹਾਂ ਦੀ ਸਿਹਤ ‘ਤੇ ਅਸਰ ਪਵੇਗਾ।

Related posts

ਪੰਜਾਬ ਪੁਲਿਸ ਨੇ ਇੱਕ ਮਹੀਨੇ ‘ਚ ਫੜੀ 200 ਕਿਲੋ ਹੈਰੋਇਨ, ਅੰਤਰਰਾਸ਼ਟਰੀ ਬਜ਼ਾਰ ‘ਚ ਕੀਮਤ 1 ਹਜ਼ਾਰ ਕਰੋੜ ਰੁਪਏ

punjabdiary

ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ, ਮਹਿਲਾ ਨਸ਼ਾ ਤਸਕਰ ਦੀ 33.7 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ

punjabdiary

Big News- ਗੁੰਮ ਹੋਏ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਨਹਿਰ ’ਚੋਂ ਬਰਾਮਦ

punjabdiary

Leave a Comment