Image default
ਤਾਜਾ ਖਬਰਾਂ

ਡੱਲੇਵਾਲ ਮਾਮਲੇ ਦੀ ਸੁਣਵਾਈ ਮੁਲਤਵੀ, ਸੁਪਰੀਮ ਕੋਰਟ ਦੀ ਕਮੇਟੀ ਜਾਵੇਗੀ ਖਨੌਰੀ, ਹਾਂ ਪੱਖੀ ਨਤੀਜੇ ਆਉਣ ਦੀ ਉਮੀਦ

ਦਿੱਲੀ- ਸੁਪਰੀਮ ਕੋਰਟ ਵਿੱਚ ਜਗਜੀਤ ਸਿੰਘ ਡੱਲੇਵਾਲ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਸੁਣਵਾਈ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗਠਿਤ ਕਮੇਟੀ ਦੀ ਮੀਟਿੰਗ ਕਾਰਨ ਟਾਲ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਹੈ ਅਤੇ ਇਸ ਦੇ ਹਾਂ-ਪੱਖੀ ਨਤੀਜੇ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ-ਭਾਰਤ ਵਿੱਚ ਪਹੁੰਚ ਗਿਆ ਚੀਨ ਦਾ HMPV ਖਤਰਨਾਕ ਵਾਇਰਸ, ਬੈਂਗਲੁਰੂ ‘ਚ ਮਿਲਿਆ HMPV ਦਾ ਪਹਿਲਾ ਮਾਮਲਾ

ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ (6 ਜਨਵਰੀ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਸੀ, ਜਿਸ ‘ਚ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਗਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ।

Advertisement

ਉਨ੍ਹਾਂ ਕਿਹਾ ਕਿ ਅਸੀਂ ਅੰਦੋਲਨਕਾਰੀ ਕਿਸਾਨਾਂ ਨੂੰ ਅਦਾਲਤ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜੱਜ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ। ਇਸ ਮਾਮਲੇ ‘ਚ ਕੁਝ ਸਕਾਰਾਤਮਕ ਸਾਹਮਣੇ ਆਉਣ ਦੀ ਉਮੀਦ ਕਰਦੇ ਹੋਏ ਸਿੱਬਲ ਨੇ ਕੁਝ ਸਮੇਂ ਬਾਅਦ ਮਾਮਲੇ ਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਜਿਸ ‘ਤੇ ਅਦਾਲਤ ਨੇ ਸ਼ੁੱਕਰਵਾਰ (10 ਜਨਵਰੀ) ਨੂੰ ਸੁਣਵਾਈ ਤੈਅ ਕੀਤੀ ਹੈ।

ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜੱਜ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।

Advertisement

ਇਹ ਵੀ ਪੜ੍ਹੋ-ਬਰਨਾਲਾ ਤੇ ਬਠਿੰਡਾ ‘ਚ ਪਲਟੀ ਕਿਸਾਨਾਂ ਦੀ ਬੱਸ, ਧੁੰਦ ਕਾਰਨ ਸੜਕ ਹਾਦਸਾ, ਔਰਤ ਸਮੇਤ 3 ਦੀ ਮੌਤ

ਡੱਲੇਵਾਲ ਮਾਮਲੇ ਦੀ ਸੁਣਵਾਈ ਮੁਲਤਵੀ, ਸੁਪਰੀਮ ਕੋਰਟ ਦੀ ਕਮੇਟੀ ਜਾਵੇਗੀ ਖਨੌਰੀ, ਹਾਂ ਪੱਖੀ ਨਤੀਜੇ ਆਉਣ ਦੀ ਉਮੀਦ

ਦੱਸ ਦੇਈਏ ਕਿ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਸਬੰਧੀ ਦੋ ਕੇਸ ਸੁਪਰੀਮ ਕੋਰਟ ਵਿੱਚ ਚੱਲ ਰਹੇ ਹਨ। ਪਹਿਲਾ ਮਾਮਲਾ ਹੈ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਦਾ ਹੈ। ਦੂਜਾ, ਖਨੌਰੀ ਬਾਰਡਰ ‘ਤੇ 42 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਨਾ ਕਰਨ ‘ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ ਦੇ ਵਿਚ ਸੁਪਰੀਮ ਕੋਰਟ ਨੇ ਇਨਾਂ ਦੋਵਾਂ ਮਾਮਲਿਆਂ ਨੂੰ ਇਕੱਠੇ ਹੀ ਰੱਖਣ ਲਈ ਕਹਿ ਦਿੱਤਾ ਸੀ।

ਦਿੱਲੀ- ਸੁਪਰੀਮ ਕੋਰਟ ਵਿੱਚ ਜਗਜੀਤ ਸਿੰਘ ਡੱਲੇਵਾਲ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਸੁਣਵਾਈ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗਠਿਤ ਕਮੇਟੀ ਦੀ ਮੀਟਿੰਗ ਕਾਰਨ ਟਾਲ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਹੈ ਅਤੇ ਇਸ ਦੇ ਹਾਂ-ਪੱਖੀ ਨਤੀਜੇ ਆਉਣ ਦੀ ਉਮੀਦ ਹੈ।

Advertisement

ਇਹ ਵੀ ਪੜ੍ਹੋ-ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵੀਡੀਓ ਕਾਲ ਕਰਕੇ ਡੱਲੇਵਾਲ ਬਾਰੇ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ (6 ਜਨਵਰੀ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਸੀ, ਜਿਸ ‘ਚ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਗਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ।

ਉਨ੍ਹਾਂ ਕਿਹਾ ਕਿ ਅਸੀਂ ਅੰਦੋਲਨਕਾਰੀ ਕਿਸਾਨਾਂ ਨੂੰ ਅਦਾਲਤ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜੱਜ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ। ਇਸ ਮਾਮਲੇ ‘ਚ ਕੁਝ ਸਕਾਰਾਤਮਕ ਸਾਹਮਣੇ ਆਉਣ ਦੀ ਉਮੀਦ ਕਰਦੇ ਹੋਏ ਸਿੱਬਲ ਨੇ ਕੁਝ ਸਮੇਂ ਬਾਅਦ ਮਾਮਲੇ ਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਜਿਸ ‘ਤੇ ਅਦਾਲਤ ਨੇ ਸ਼ੁੱਕਰਵਾਰ (10 ਜਨਵਰੀ) ਨੂੰ ਸੁਣਵਾਈ ਤੈਅ ਕੀਤੀ ਹੈ।

Advertisement

ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜੱਜ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।

ਇਹ ਵੀ ਪੜ੍ਹੋ-ਪੰਜਾਬ ਵਿੱਚ ਬਣਨ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਕੀਤਾ ਐਲਾਨ, ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਖੁਲਾਸਾ

ਦੱਸ ਦੇਈਏ ਕਿ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਸਬੰਧੀ ਦੋ ਕੇਸ ਸੁਪਰੀਮ ਕੋਰਟ ਵਿੱਚ ਚੱਲ ਰਹੇ ਹਨ। ਪਹਿਲਾ ਮਾਮਲਾ ਹੈ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਦਾ ਹੈ। ਦੂਜਾ, ਖਨੌਰੀ ਬਾਰਡਰ ‘ਤੇ 42 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਨਾ ਕਰਨ ‘ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ ਦੇ ਵਿਚ ਸੁਪਰੀਮ ਕੋਰਟ ਨੇ ਇਨਾਂ ਦੋਵਾਂ ਮਾਮਲਿਆਂ ਨੂੰ ਇਕੱਠੇ ਹੀ ਰੱਖਣ ਲਈ ਕਹਿ ਦਿੱਤਾ ਸੀ।

Advertisement

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਬੜੀ ਦੁਖਦਾਈ ਖਬਰ, ਫਰੀਦਕੋਟ ਦੇ SP ਅਨਿਲ ਕੁਮਾਰ ਦੀ ਹਾਰਟ ਐਟਾਕ ਨਾਲ ਮੌਤ

punjabdiary

ਲਓ ਜੀ ਹੋ ਗਈ ਭਾਜਪਾ ‘ਚ ਸ਼ਾਮਲ – ਮਨੀਸ਼ਾ ਗੁਲਾਟੀ

punjabdiary

ਮੈਥ ਨਹੀਂ ਰਹੇਗਾ ਵਿਦਿਆਰਥੀਆਂ ਲਈ ਹਊਆ, ਸਿੱਖਿਆ ਵਿਭਾਗ ਨੇ ਬਣਾਇਆ ਨਵਾਂ ਪਲਾਨ

punjabdiary

Leave a Comment