Image default
ਅਪਰਾਧ

IG ਉਮਰਾਨੰਗਲ ਨੂੰ ਵੱਡੀ ਰਾਹਤ, ਹਾਈਕੋਰਟ ਵੱਲੋਂ 15 ਦਿਨਾਂ ‘ਚ ਮੁੜ ਡਿਊਟੀ ‘ਤੇ ਬਹਾਲੀ ਦੇ ਹੁਕਮ ਜਾਰੀ

IG ਉਮਰਾਨੰਗਲ ਨੂੰ ਵੱਡੀ ਰਾਹਤ, ਹਾਈਕੋਰਟ ਵੱਲੋਂ 15 ਦਿਨਾਂ ‘ਚ ਮੁੜ ਡਿਊਟੀ ‘ਤੇ ਬਹਾਲੀ ਦੇ ਹੁਕਮ ਜਾਰੀ

 

 

ਚੰਡੀਗੜ੍ਹ, 2 ਫਰਵਰੀ (ਡੇਲੀ ਪੋਸਟ ਪੰਜਾਬੀ)- ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਤੇ ਨਾਲ ਹੀ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਲਈ ਵੱਡੀ ਰਾਹਤ ਭਰੀ ਖਬਰ ਹੈ। ਹਾਈਕੋਰਟ ਵੱਲੋਂ ਉਨ੍ਹਾਂ ਨੂੰ ਮੁੜ ਡਿਊਟੀ ‘ਤੇ ਵਾਪਿਸ ਆਉਣ ਦੇ ਹੁਕਮ ਜਾਰੀ ਰ ਦਿੱਤੇ ਗਏ ਹਨ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਮੁਅੱਤਲ ਆਈਜੀ ਉਮਰਾਨੰਗਲ ਨੂੰ 15 ਦਿਨਾਂ ‘ਚ ਡਿਊਟੀ ਉਤੇ ਵਾਪਸ ਭੇਜਿਆ ਜਾਵੇ।

Advertisement

ਦੱਸ ਦੇਈਏ ਕਿ ਆਈਜੀ ਉਮਰਾਨੰਗਲ ਖ਼ਿਲਾਫ਼ ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਵਿਚ 2 FIR ਦਰਜ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਬਾਅਦ IG ਉਮਰਾਨੰਗਲ ਨੇ ਮੁਅੱਤਲੀ ਦੇ ਹੁਕਮਾਂ ਨੂੰ ਕੈਟ ਵਿਚ ਚੁਣੌਤੀ ਦਿੱਤੀ ਸੀ ਪਰ ਕੈਟ ਵੱਲੋਂ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਮਰਾਨੰਗਲ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੁਅੱਤਲੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ‘ਤੇ ਸੁਣਵਾਈ ਕਰਦਿਆਂ ਅੱਜ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਫਿਰ ਤੋਂ ਨੌਕਰੀ ‘ਤੇ ਬਹਾਲੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

Related posts

Breaking- ਹਿੰਦੂ ਨੇਤਾ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਮੁਲਜ਼ਮ ਸੰਦੀਪ ਸੰਨੀ ਨੂੰ ਅਦਾਲਤ ਨੇਪੁਲਿਸ ਰਿਮਾਂਡ ‘ਤੇ ਭੇਜਿਆ

punjabdiary

Sidhu Moosewala Murder Case- ਪਿਤਾ ਦਾ ਛਲਕਿਆ ਦਰਦ ਸੀ.ਐਮ. ਮਾਨ ਨੂੰ ਲਿਖੀ ਚਿੱਠੀ, ਸਰਕਾਰ ਤੋਂ ਮੰਗਿਆ ਇਨਸਾਫ਼

punjabdiary

ਟੈਲੀਗ੍ਰਾਮ ਰਾਹੀਂ ਤਿੰਨ ਸੂਬਿਆਂ ’ਚ ਆਨਲਾਈਨ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 4 ਗ੍ਰਿਫ਼ਤਾਰ

punjabdiary

Leave a Comment