Kuldeep Singh Gargaj: ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 6 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ।
Kuldeep Singh Gargaj: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਵੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ ਅਤੇ ਦੋਵਾਂ ਨੂੰ ਈਮੇਲ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ- ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 6 ਅਗਸਤ ਨੂੰ ਸਵੇਰੇ 9 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਵੱਖ-ਵੱਖ ਪੰਥਕ ਅਤੇ ਧਾਰਮਿਕ ਮਾਮਲਿਆਂ ‘ਤੇ ਚਰਚਾ ਕਰਨ ਲਈ ਹੋਵੇਗੀ।
ਇਹ ਵੀ ਪੜ੍ਹੋ- Dera Baba Nanak News : ਨੌਜਵਾਨ ਅਕਾਲੀ ਆਗੂ ਦੇ ਘਰ ‘ਤੇ ਗੋਲੀਬਾਰੀ; ਫਿਰੌਤੀ ਨਾ ਮਿਲਣ ‘ਤੇ ਗੋਲੀਬਾਰੀ, ਘਟਨਾ ਸੀਸੀਟੀਵੀ ਵਿੱਚ ਕੈਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸ੍ਰੀਨਗਰ ਵਿੱਚ ਆਯੋਜਿਤ ਇਤਰਾਜ਼ਯੋਗ ਪ੍ਰੋਗਰਾਮ ਕਾਰਨ ਹਾਜ਼ਰ ਹੋਣ ਲਈ ਕਿਹਾ ਗਿਆ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਨ੍ਹਾਂ ਨੂੰ ਈ-ਮੇਲ ਰਾਹੀਂ ਸੂਚਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਅਨੰਦ ਕਾਰਜ ਲਈ 12 ਅਗਸਤ ਤੱਕ ਵਿਦੇਸ਼ ਗਏ ਹੋਏ ਹਨ, ਇਸ ਲਈ ਉਨ੍ਹਾਂ ਨੂੰ ਬਾਅਦ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ 1 ਅਗਸਤ ਨੂੰ ਹੋਣੀ ਸੀ, ਪਰ ਜਥੇਦਾਰ ਸਾਹਿਬ ਦੇ ਭਰਾ ਗੁਰਵਿੰਦਰ ਸਿੰਘ ਦੇ ਅਕਾਲ ਚਲਾਣੇ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।