Saturday, May 2, 2026
Google search engine
Homeਅਪਰਾਧ'Lawrence of Punjab' ‘ਤੇ ਪਾਬੰਦੀ ਨੂੰ ਲੈ ਕੇ ਤਕਰਾਰ, Zee ਇੰਟਰਟੇਨਮੈਂਟ ਨੇ...

‘Lawrence of Punjab’ ‘ਤੇ ਪਾਬੰਦੀ ਨੂੰ ਲੈ ਕੇ ਤਕਰਾਰ, Zee ਇੰਟਰਟੇਨਮੈਂਟ ਨੇ ਪ੍ਰਗਟਾਵੇ ਦੀ ਆਜ਼ਾਦੀ ਦਾ ਹਵਾਲਾ ਦੇ ਕੇ ਹਾਈਕੋਰਟ ਦਾ ਰੁਖ ਕੀਤਾ

ਜ਼ੀ ਐਂਟਰਟੇਨਮੈਂਟ ਨੇ ਕੇਂਦਰ ਸਰਕਾਰ ਵੱਲੋਂ 24 ਅਪ੍ਰੈਲ ਨੂੰ ਇਸ ਡਾਕੂਮੈਂਟਰੀ ਦੀ ਰਿਲੀਜ਼ ‘ਤੇ ਲਗਾਈ ਗਈ ਪਾਬੰਦੀ ਨੂੰ ਅਦਾਲਤ ਵਿੱਚ ਚੁਨੌਤੀ ਦਿੱਤੀ ਹੈ।

ਚੰਡੀਗੜ੍ਹ- ਲਾਰੈਂਸ ਆਫ਼ ਪੰਜਾਬ ਡਾਕੂਮੈਂਟਰੀ ਨਾਲ ਜੁੜਿਆ ਮਾਮਲਾ ਇਕ ਵਾਰ ਫਿਰ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਹੁਣ ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜ਼ਿਜ਼ ਲਿਮਟਿਡ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਜ਼ੀ ਐਂਟਰਟੇਨਮੈਂਟ ਨੇ ਕੇਂਦਰ ਸਰਕਾਰ ਵੱਲੋਂ 24 ਅਪ੍ਰੈਲ ਨੂੰ ਇਸ ਡਾਕੂਮੈਂਟਰੀ ਦੀ ਰਿਲੀਜ਼ ‘ਤੇ ਲਗਾਈ ਗਈ ਪਾਬੰਦੀ ਨੂੰ ਅਦਾਲਤ ਵਿੱਚ ਚੁਨੌਤੀ ਦਿੱਤੀ ਹੈ।

ਸੁਣਵਾਈ ਦੌਰਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪਟੀਸ਼ਨ ‘ਤੇ ਆਪਣਾ ਜਵਾਬ ਪੇਸ਼ ਕਰਨ ਲਈ ਅਦਾਲਤ ਕੋਲ ਵਕ਼ਤ ਮੰਗਿਆ ਗਿਆ। ਅਦਾਲਤ ਨੇ ਇਸ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਅਗਲੀ ਸੁਣਵਾਈ 11 ਮਈ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

ਜ਼ੀ ਇੰਟਰਟੇਨਮੈਂਟ ਨੇ ਆਪਣੀ ਅਰਜ਼ੀ ਵਿੱਚ ਦਲੀਲ ਦਿੱਤੀ ਹੈ ਕਿ ਕੇਂਦਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਬਿਨਾਂ ਕਿਸੇ ਢੁੱਕਵੇਂ ਕਾਨੂੰਨੀ ਅਧਾਰ ਦੇ ਫਿਲਮ ਦੀ ਸਕ੍ਰੀਨਿੰਗ ‘ਤੇ ਪਾਬੰਦੀ ਲਗਾ ਦਿੱਤੀ, ਜੋ ਕਿ ਗਲਤ ਹੈ। ਕੰਪਨੀ ਨੇ ਕਿਹਾ ਕਿ ਸਿਰਫ਼ ਇਸ ਆਧਾਰ ‘ਤੇ ਪਾਬੰਦੀ ਲਗਾਉਣਾ ਕਿ ਫਿਲਮ ਕਿਸੇ ਅਪਰਾਧੀ ਨੂੰ ਉਤਸ਼ਾਹਿਤ ਕਰਦੀ ਹੈ, ਨਿਰਾਧਾਰ ਅਤੇ ਗੈਰ-ਵਾਜਬ ਹੈ, ਕਿਉਂਕਿ ਇਹ ਦੋਸ਼ ਤੱਥਾਂ ‘ਤੇ ਆਧਾਰਿਤ ਨਹੀਂ।

ਪਟੀਸ਼ਨ ਵਿੱਚ ਇਹ ਵੀ ਉਲੇਖ ਕੀਤਾ ਗਿਆ ਹੈ ਕਿ ਫਿਲਮ ਵਿੱਚ ਦਰਸਾਈ ਗਈ ਸਮੱਗਰੀ ਅਖਬਾਰਾਂ ਦੀਆਂ ਰਿਪੋਰਟਾਂ ਅਤੇ ਜਨਤਕ ਤੌਰ ‘ਤੇ ਉਪਲਬਧ ਜਾਣਕਾਰੀ ‘ਤੇ ਆਧਾਰਿਤ ਹੈ, ਇਸ ਲਈ ਇਸਨੂੰ ਗਲਤ ਤਰੀਕੇ ਨਾਲ ਪੇਸ਼ ਕਰਨਾ ਠੀਕ ਨਹੀਂ ਮੰਨਿਆ ਜਾ ਸਕਦਾ।

ਅੱਗੇ ਕਿਹਾ ਗਿਆ ਕਿ ਇਸ ਪਾਬੰਦੀ ਨਾਲ ਕੰਪਨੀ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਹੋਈ ਹੈ। ਇਸ ਲਈ ਜ਼ੀ ਐਂਟਰਟੇਨਮੈਂਟ ਨੇ ਅਦਾਲਤ ਕੋਲ ਅਪੀਲ ਕੀਤੀ ਹੈ ਕਿ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਪਾਬੰਦੀ ਦੇ ਹੁਕਮ ਰੱਦ ਕੀਤੇ ਜਾਣ ਅਤੇ ਮਾਮਲੇ ਦੇ ਅੰਤਿਮ ਫੈਸਲੇ ਤੱਕ ਇਸ ਹੁਕਮ ‘ਤੇ ਰੋਕ ਲਗਾਈ ਜਾਵੇ।

ਗੌਰ ਕਰਨਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਆਧਾਰਿਤ ਇਸ ਸੀਰੀਜ਼ ਨੂੰ ਲੈ ਕੇ ਪਹਿਲਾਂ ਹੀ ਵੱਡਾ ਵਿਵਾਦ ਬਣ ਚੁੱਕਾ ਸੀ। ਪੰਜਾਬ ਭਰ ਵਿੱਚ ਇਸਦਾ ਵਿਰੋਧ ਹੋ ਰਿਹਾ ਸੀ। ਪੰਜਾਬ ਪੁਲਿਸ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਹ ਚਿੰਤਾ ਜਤਾਈ ਗਈ ਸੀ ਕਿ ਇਸ ਫਿਲਮ ਦੀ ਰਿਲੀਜ਼ ਨਾਲ ਸੂਬੇ ਦੇ ਮਾਹੌਲ ‘ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ। ਵਿਆਪਕ ਵਿਰੋਧ ਦੇ ਮੱਦੇਨਜ਼ਰ ਆਖ਼ਿਰਕਾਰ ਕੇਂਦਰ ਸਰਕਾਰ ਨੇ ਇਸ ਡਾਕੂਮੈਂਟਰੀ ਦੀ ਰਿਲੀਜ਼ ‘ਤੇ ਪਾਬੰਦੀ ਲਗਾ ਦਿੱਤੀ ਸੀ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments