Monday, September 28, 2026
Google search engine
Homeਤਾਜ਼ਾ ਖਬਰLPU ਵਿਵਾਦ ’ਤੇ ਪੰਜਾਬ ਸਰਕਾਰ ਹਰਕਤ ’ਚ, DGP ਗੌਰਵ ਯਾਦਵ ਨੂੰ ਖੁਦ...

LPU ਵਿਵਾਦ ’ਤੇ ਪੰਜਾਬ ਸਰਕਾਰ ਹਰਕਤ ’ਚ, DGP ਗੌਰਵ ਯਾਦਵ ਨੂੰ ਖੁਦ ਪਹੁੰਚ ਕੇ ਹਾਲਾਤ ਦੇਖਣ ਦੇ ਹੁਕਮ

LPU ਵਿਵਾਦ ’ਤੇ ਪੰਜਾਬ ਸਰਕਾਰ ਹਰਕਤ ’ਚ, DGP ਗੌਰਵ ਯਾਦਵ ਨੂੰ ਖੁਦ ਪਹੁੰਚ ਕੇ ਹਾਲਾਤ ਦੇਖਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਚੰਡੀਗੜ੍ਹ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਅਤੇ ਨੈਸ਼ਨਲ ਹਾਈਵੇ ਜਾਮ ਕਰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਗੰਭੀਰਤਾ ਦਿਖਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਪੰਜਾਬ ਦੇ ਪੁਲਿਸ ਮੁਖੀ ਡੀਜੀਪੀ ਗੌਰਵ ਯਾਦਵ ਨੂੰ ਖੁਦ ਮੌਕੇ ’ਤੇ ਪਹੁੰਚ ਕੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਹੈ। ਉਨ੍ਹਾਂ ਨੂੰ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਮਾਮਲੇ ਨਾਲ ਜੁੜੀ ਜਾਣਕਾਰੀ ਹਾਸਲ ਕਰਨ ਲਈ ਵੀ ਕਿਹਾ ਗਿਆ ਹੈ।

ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੇ ਹਰ ਪੱਖ ਦੀ ਜਾਂਚ ਕਰਨ ਅਤੇ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਮੌਜੂਦਾ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ। LPU ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਅਤੇ ਹਾਈਵੇ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਸਥਿਤੀ ਨੂੰ ਸੰਭਾਲਣ ਲਈ ਪ੍ਰਸ਼ਾਸਨ ਵੱਲੋਂ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments