Ludhiana by-election: ਲੁਧਿਆਣਾ ਉਪ ਚੋਣ: ਭਾਜਪਾ ਨੇ ਨਿਗਰਾਨ ਨਿਯੁਕਤ ਕੀਤਾ, ਉਮੀਦਵਾਰ ਦਾ ਐਲਾਨ ਅਜੇ ਨਹੀਂ ਹੋਇਆ
Ludhiana by-election: ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ। ਇਸ ਸੀਟ ਲਈ ਚੋਣ ਦਾ ਐਲਾਨ ਅਜੇ ਨਹੀਂ ਹੋਇਆ ਹੈ। ਪਰ ਇਹ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਮਈ ਵਿੱਚ ਹੋ ਸਕਦੀਆਂ ਹਨ। ਕਿਉਂਕਿ ਕਿਸੇ ਵੀ ਖਾਲੀ ਸੀਟ ਲਈ ਛੇ ਮਹੀਨਿਆਂ ਦੇ ਅੰਦਰ ਚੋਣਾਂ ਕਰਵਾਉਣੀਆਂ ਪੈਂਦੀਆਂ ਹਨ।

ਚੰਡੀਗੜ੍ਹ- ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ ‘ਤੇ ਹੋਣ ਵਾਲੀ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਤਿੰਨ ਨਿਗਰਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਇੰਚਾਰਜ ਨਰਿੰਦਰ ਰੈਣਾ ਨੂੰ ਇੰਚਾਰਜ, ਵਿਧਾਇਕ ਅਤੇ ਸੂਬਾ ਕਾਰਜਕਾਰਨੀ ਮੈਂਬਰ ਜੰਗੀ ਲਾਲ ਮਹਾਜਨ ਅਤੇ ਸੂਬਾ ਉਪ ਪ੍ਰਧਾਨ ਮੋਨਾ ਜੈਸਵਾਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਇਸ ਸੀਟ ਲਈ ਚੋਣ ਦਾ ਐਲਾਨ ਅਜੇ ਨਹੀਂ ਹੋਇਆ ਹੈ, ਪਰ ਇਹ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਮਈ ਦੇ ਵਿੱਚ ਹੋ ਸਕਦੀਆਂ ਹਨ ਕਿਉਂਕਿ ਕਿਸੇ ਵੀ ਖਾਲੀ ਸੀਟ ਦੇ ਲਈ ਛੇ ਮਹੀਨਿਆਂ ਦੇ ਅੰਦਰ ਚੋਣਾਂ ਕਰਵਾਉਣੀਆਂ ਪੈਂਦੀਆਂ ਹਨ।
ਹਾਲਾਂਕਿ, ਆਮ ਆਦਮੀ ਪਾਰਟੀ ਨੇ ਇਸ ਸੀਟ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਇਸ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਹੈ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਜਿੱਤ ਯਕੀਨੀ ਬਣਾਉਣ ਵਿੱਚ ਲਗਾਤਾਰ ਲੱਗੇ ਹੋਏ ਹਨ।
ਇਹ ਵੀ ਪੜ੍ਹੋ- Bikram Majithia Drug Case: ਡਰੱਗ ਮਾਮਲੇ ਵਿੱਚ ਮਜੀਠੀਆ ਵਿਰੁੱਧ ਵੱਡੀ ਕਾਰਵਾਈ! ਅਕਾਲੀ ਆਗੂ ਖਿਲਾਫ਼ ਸਖ਼ਤ ਕਾਰਵਾਈ
ਇੱਥੇ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁਕਾਬਲਾ ਹੋਵੇਗਾ
ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੀ ਲੁਧਿਆਣਾ ਦੀਆਂ ਉਪ ਚੋਣ ਦੇ ਵਿੱਚ ਆਪਣਾ ਉਮੀਦਵਾਰ ਖੜ੍ਹਾ ਕਰੇਗਾ ਅਤੇ ਪਾਰਟੀ ਨੇ ਇਸ ਦੇ ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਜਲਦੀ ਹੀ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਇਲਾਕਾ ਇੰਚਾਰਜਾਂ ਨਾਲ ਮੀਟਿੰਗ ਵੀ ਕੀਤੀ ਗਈ ਹੈ। ਪਿਛਲੀਆਂ ਉਪ ਚੋਣਾਂ ਵਿੱਚ ਪਾਰਟੀ ਨੇ ਆਪਣਾ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। 1992 ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਅਕਾਲੀ ਦਲ ਨੇ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ।
ਲੁਧਿਆਣਾ ਉਪ ਚੋਣ: ਭਾਜਪਾ ਨੇ ਨਿਗਰਾਨ ਨਿਯੁਕਤ ਕੀਤਾ, ਉਮੀਦਵਾਰ ਦਾ ਐਲਾਨ ਅਜੇ ਨਹੀਂ ਹੋਇਆ
— BJP PUNJAB (@BJP4Punjab) April 3, 2025
ਚੰਡੀਗੜ੍ਹ- ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ ‘ਤੇ ਹੋਣ ਵਾਲੀ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਤਿੰਨ ਨਿਗਰਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਇੰਚਾਰਜ ਨਰਿੰਦਰ ਰੈਣਾ ਨੂੰ ਇੰਚਾਰਜ, ਵਿਧਾਇਕ ਅਤੇ ਸੂਬਾ ਕਾਰਜਕਾਰਨੀ ਮੈਂਬਰ ਜੰਗੀ ਲਾਲ ਮਹਾਜਨ ਅਤੇ ਸੂਬਾ ਉਪ ਪ੍ਰਧਾਨ ਮੋਨਾ ਜੈਸਵਾਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਇਸ ਸੀਟ ਲਈ ਚੋਣ ਦਾ ਐਲਾਨ ਅਜੇ ਨਹੀਂ ਹੋਇਆ ਹੈ, ਪਰ ਇਹ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਮਈ ਦੇ ਵਿੱਚ ਹੋ ਸਕਦੀਆਂ ਹਨ ਕਿਉਂਕਿ ਕਿਸੇ ਵੀ ਖਾਲੀ ਸੀਟ ਦੇ ਲਈ ਛੇ ਮਹੀਨਿਆਂ ਦੇ ਅੰਦਰ ਚੋਣਾਂ ਕਰਵਾਉਣੀਆਂ ਪੈਂਦੀਆਂ ਹਨ।
ਹਾਲਾਂਕਿ, ਆਮ ਆਦਮੀ ਪਾਰਟੀ ਨੇ ਇਸ ਸੀਟ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਇਸ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਹੈ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਜਿੱਤ ਯਕੀਨੀ ਬਣਾਉਣ ਵਿੱਚ ਲਗਾਤਾਰ ਲੱਗੇ ਹੋਏ ਹਨ।
ਇੱਥੇ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁਕਾਬਲਾ ਹੋਵੇਗਾ
ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੀ ਲੁਧਿਆਣਾ ਦੀਆਂ ਉਪ ਚੋਣ ਦੇ ਵਿੱਚ ਆਪਣਾ ਉਮੀਦਵਾਰ ਖੜ੍ਹਾ ਕਰੇਗਾ ਅਤੇ ਪਾਰਟੀ ਨੇ ਇਸ ਦੇ ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਜਲਦੀ ਹੀ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਇਲਾਕਾ ਇੰਚਾਰਜਾਂ ਨਾਲ ਮੀਟਿੰਗ ਵੀ ਕੀਤੀ ਗਈ ਹੈ। ਪਿਛਲੀਆਂ ਉਪ ਚੋਣਾਂ ਵਿੱਚ ਪਾਰਟੀ ਨੇ ਆਪਣਾ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। 1992 ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਅਕਾਲੀ ਦਲ ਨੇ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ।
–(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।