Image default
ਅਪਰਾਧ

MLA ਗੱਜਣਮਾਜਰਾ ਦੀ ਪੇਸ਼ੀ, ਅਦਾਲਤ ਨੇ ਭੇਜਿਆ 14 ਦਿਨ ਦੀ ਨਿਆਇਕ ਹਿਰਾਸਤ ‘ਚ

MLA ਗੱਜਣਮਾਜਰਾ ਦੀ ਪੇਸ਼ੀ, ਅਦਾਲਤ ਨੇ ਭੇਜਿਆ 14 ਦਿਨ ਦੀ ਨਿਆਇਕ ਹਿਰਾਸਤ ‘ਚ

 

 

 

Advertisement

 

ਚੰਡੀਗੜ੍ਹ, 30 ਨਵੰਬਰ (ਡੇਲੀ ਪੋਸਟ ਪੰਜਾਬੀ)- ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਦੀ ਵਿਸ਼ੇਸ਼ ਈਡੀ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਉਹ 12 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਉਨ੍ਹਾਂ ਨੂੰ 12 ਦਸੰਬਰ ਨੂੰ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

‘ਆਪ’ ਵਿਧਾਇਕ ਗੱਜਣਮਾਜਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ PGI ਵਿਸ਼ੇਸ਼ ਈਡੀ ਅਦਾਲਤ ਨੇ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਉਨ੍ਹਾਂ ਨੂੰ ਚਾਰ ਦਿਨ ਦੇ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਮੁੜ ਅਦਾਲਤ ਨੇ ਉਨ੍ਹਾਂ ਦਾ 3 ਦਿਨ ਦਾ ਰਿਮਾਂਡ ਦਿੱਤਾ, ਜੋ ਕੱਲ੍ਹ ਖਤਮ ਹੋ ਗਿਆ। ਇਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਵਿਧਾਇਕ ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਨਾਲ ਜੁੜੀ ਹੋਈ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰ, ਸੋਮਵਾਰ ਨੂੰ ਈਡੀ ਨੇ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ।

Advertisement

ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਕੱਲ੍ਹ ਸ਼ਾਮ 5 ਵਜੇ ਸਿਵਲ ਹਸਪਤਾਲ ਵਿੱਚ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਗ੍ਰਿਫਤਾਰੀ ਦੀ ਸੂਚਨਾ ਮਿਲਣ ਤੋਂ ਬਾਅਦ ‘ਆਪ’ ਦੇ ਕਈ ਵਰਕਰ ਈਡੀ ਦਫਤਰ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ ਈਡੀ ਦਫ਼ਤਰ ਦੀ ਸੁਰੱਖਿਆ ਵੀ ਵਧਾ ਦਿੱਤੀ ਸੀ।

Related posts

Breaking- ਰਾਜੂ ਠੇਠ ਨਾਂ ਦੇ ਗੈਂਗਸਟਰ ਦਾ ਅਣਜਾਣ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕੀਤਾ

punjabdiary

ਪ੍ਰੇਮੀ ਨੂੰ ਕਤਲ ਕਰਨ ਦੇ ਦੋਸ਼ ਵਿੱਚ ਪ੍ਰੇਮਿਕਾ ਨੂੰ ਮੌਤ ਦੀ ਸਜ਼ਾ, ਸਬੂਤ ਮਿਟਾਉਣ ਦੇ ਦੋਸ਼ ਵਿੱਚ ਚਾਚੇ ਨੂੰ ਤਿੰਨ ਸਾਲ ਦੀ ਕੈਦ

Balwinder hali

ਸੱਜਣ ਕੁਮਾਰ ਅਦਾਲਤ ’ਚ ਪੇਸ਼, ਦੋਸ਼ਾਂ ਤੋਂ ਕੀਤਾ ਇਨਕਾਰ

punjabdiary

Leave a Comment