NEWS UPDATE: ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ: ਡੀ. ਸੀ.

November 13, 2020 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋੋਟ, 13 ਨਵੰਬਰ

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋੋਂ ਅੱਜ ਦੀਵਾਲੀ ਦੇ ਸਬੰਧ ਵਿੱਚ ਆਪਣੇ ਦਫਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਨੂੰ ਦੀਵਾਲੀ ਦੇ ਸੁੱਭ ਅਵਸਰ ਤੇ ਮੁਬਾਰਕਬਾਦ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ। ਉਨਾਂ ਨਾਲ ਹੀ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਕੋਵਿਡ-19 ਮਹਾਂਮਾਰੀ ਦੇ ਇਸ ਸਮੇਂ ਦੌਰਾਨ ਹਰ ਕੋਈ ਸਿਹਤਮੰਦ ਰਹੇ ਅਤੇ ਤਰੱਕੀ ਕਰੇ। ਉਨਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਅਤੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਏ ਜਾਣ। ਉਨਾਂ ਦੱਸਿਆ ਕਿ ਚਾਈਨਜ਼ ਪਟਾਕਿਆਂ ‘ਤੇ ਪੂਰਨ ਪਾਬੰਦੀ ਹੈ ਇਸ ਲਈ ਸ਼ੋਰ ਅਤੇ ਪ੍ਰਦੂਸ਼ਨ ਫੈਲਾਉਣ ਵਾਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।
ਸ੍ਰੀ ਵਿਮਲ ਕੁਮਾਰ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ। ਉਨਾਂ ਹੋਰ ਕਿਹਾ ਕਿ ਕੋਰੋਨਾ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਅਤੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਆਉਣ ਦਾ ਖਦਸ਼ਾ ਹੈ, ਜਿਸ ਕਰਕੇ ਆਮ ਲੋਕ ਪੂਰੇ ਇਹਤਿਹਾਤ ਵਰਤਦਿਆਂ ਦੀਵਾਲੀ ਦੀਆਂ ਖੁਸ਼ੀਆਂ ਮਨਾਉਣ। ਉਨਾਂ ਦੱਸਿਆ ਕਿ ਪੰਜਾਬ ਪ੍ਰਦੂਸਨ ਰੋਕਥਾਮ ਬੋਰਡ ਨੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ, ਜਿਸ ਮੁਤਾਬਕ 14 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। 30 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ। ਕਿ੍ਰਸਮਿਸ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰਾਂ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।

Leave a Reply

Your email address will not be published. Required fields are marked *