NEWS UPDATE: ਫਰੀਦਕੋੋਟ ਦੀਆਂ ਮੰਡੀਆਂ ਵਿੱਚ ਹੋੋਈ 722305 ਮੀਟਰਕ ਟਨ ਝੋਨੇ ਖਰੀਦ: ਡੀ. ਸੀ. ਸੇਤੀਆ



੦ ਕਿਸਾਨਾਂ ਨੂੰ ਕੀਤੀ 1217.32 ਕਰੋੋੜ ਰੁਪਏ ਦੀ ਅਦਾਇਗੀ, 701055 ਮੀਟਰਕ ਟਨ ਝੋੋਨੇ ਦੀ ਹੋੋਈ ਲਿਫਟਿੰਗ
ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 16 ਨਵੰਬਰ
ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 722305 ਮੀਟਿ੍ਰਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਰਕੀਟ ਕਮੇਟੀ, ਆੜਤੀ ਵੱਲੋਂ ਜਾਰੀ ਪਾਸ ਰਾਹੀਂ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਬੀਤੀ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 274261 ਮੀਟਿ੍ਰਕ ਟਨ,ਮਾਰਕਫੈਡ ਨੇ 196320 ਮੀਟਿ੍ਰਕ ਟਨ, ਪਨਸਪ ਨੇ 164378 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 66010 ਮੀਟਿ੍ਰਕ ਟਨ, ਐਫ ਸੀ ਆਈ ਨੇ 15346 ਮੀਟਰਕ ਟਨ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 5990 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 701055 ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।






- 31ਵੇਂ ਦਿਨ ਸਿਲਾਈ ਸੈਂਟਰ ’ਚ ਪੁੱਜੇ ਕੁਲਦੀਪ ਸਿੰਘ ਸੋਹੀ ਐਸ.ਪੀ. ਨੇ ਕੀਤੀਆਂ ਉਸਾਰੂ ਗੱਲਾਂ
- ਵਧੀਕ ਡਿਪਟੀ ਕਮਿਸ਼ਨਰ ਦੁਆਰਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਦਾ ਦੌਰਾ
- ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੈਕਸੀਨੇਸ਼ਨ ਦਾ ਕੰਮ ਜ਼ੋਰਾਂ ’ਤੇ
- ਹੁਣ 31 ਜਨਵਰੀ ਤੋਂ 2 ਫਰਵਰੀ 2021 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਸਿਵਲ ਸਰਜਨ
- ਗੀਤਕਾਰ ਅਤੇ ਲੇਖ਼ਕ ਵਜੋਂ ਮਾਣਮੱਤੀ ਪਹਿਚਾਣ ਸਥਾਪਿਤ ਕਰਨ ਵੱਲ ਯਤਨਸ਼ੀਲ:ਰਾਕੇਸ਼ ਬਖਸ਼ੀ