NEWS UPDATE: ਫਰੀਦਕੋਟ ‘ਚ ਆਈਆਂ 9 ਰਿਪੋਰਟਾਂ ਕੋਰੋਨਾ ਪਾਜ਼ੀਟਿਵ, ਐਕਟਿਵ ਕੇਸ 147

November 17, 2020 0 Comments

੦ ਮਿਸ਼ਨ ਫਤਿਹ ਤਹਿਤ 13 ਕੋਰੋਨਾ ਮਰੀਜ਼ ਹੋਏ ਸਿਹਤਯਾਬ
ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 17 ਨਵੰਬਰ

ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਲੋਕਾਂ ਨੂੰ ਅਜੇ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਪ੍ਰਤੀ ਜਾਗਰੂਕ ਹੋ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਜ਼ਿਲੇ ਨੂੰ ਕੋਰੋਨਾ ਮੁਕਤ ਕੀਤਾ ਜਾ ਸਕੇੇ। ਛੋਟੀ ਜਿਹੀ ਲਾਪਰਵਾਹੀ ਵੀ ਭਾਰੀ ਪੈ ਸਕਦੀ ਹੈ,ਇਸੇ ਤਰਾਂ ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਤੇ ਫਤਿਹ ਹਾਸਲ ਕੀਤੀ ਜਾ ਸਕਦੀ ਹੈ,ਜੇ ਕਿਸੇ ਵਿਅਕਤੀ ਨੂੰ ਲੱਛਣ ਨਾ ਵੀ ਆਉਣ,ਸ਼ੱਕ ਦੂਰ ਕਰਨ ਲਈ ਬਿਨਾ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇ ਸਕਦਾ ਹੈ। ਡਾ.ਰਜਿੰਦਰ ਨੇ ਦੱਸਿਆ ਕਿ ਅੱਜ 9 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ,ਐਕਟਿਵ ਕੇਸਾਂ ਦੀ ਗਿਣਤੀ ਹੁਣ 147 ਹੋ ਗਈ ਹੈ। ਜ਼ਿਲੇ ਵਿੱਚ ਕੁੱਲ ਕੋਰੋਨਾ ਮਾਮਲੇ 3481 ਹੋ ਗਏ ਹਨ ਜਦ ਕੇ 3270 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਤੇ ਬਿਲਕੁਲ ਤੰਦਰੁਸਤ ਹਨ। ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਅੱਜ ਮਿਸ਼ਨ ਫਤਿਹ ਤਹਿਤ ਅੱਜ 13 ਵਿਅਕਤੀ ਕੋਰੋਨਾ ਤੋਂ ਤੰਦਰੁਸਤ ਹੋਏ ਹਨ,ਜ਼ਿਲੇ ਵਿੱਚ ਅੱਜ ਤੱਕ 64 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ,ਸਿਹਤ ਵਿਭਾਗ ਵੱਲੋਂ ਅੱਜ 413 ਸ਼ੱਕੀ ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ।ਜ਼ਿਲੇ ਵਿੱਚ ਅੱਜ ਤੱਕ ਕੁੱਲ 44509 ਕੋਰੋਨਾ ਸੈਂਪਲ ਇਕੱਤਰ ਹੋ ਚੁੱਕੇ ਹਨ ਜਿੰਨਾਂ ਵਿੱਚੋਂ 39303 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ,522 ਸੈਂਪਲਾਂ ਦੀ ਰਿਪੋਰਟ ਦੀ ਅਜੇ ਵਿਭਾਗ ਨੂੰ ਉਡੀਕ ਹੈ,ਉਨਾਂ ਅਪੀਲ ਕੀਤੀ ਕਿ ਕੋਰੋਨਾ ਪਾਜ਼ੀਟਿਵ ਆਉਣ ਤੇ ਵਿਅਕਤੀ ਵਿਭਾਗ ਨੂੰ ਆਪਣੇ ਸੰਪਰਕ ਵਿੱਚ ਆਏ ਵਿਅਕਤੀਆਂ ਤੇ ਪਰਿਵਾਰਕ ਮੈਂਬਰਾਂ ਸਬੰਧੀ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਸਮੇ ਸਿਰ ਉਨਾਂ ਦਾ ਕੋਰੋਨਾ ਟੈਸਟ ਕੀਤਾ ਜਾ ਸਕੇ। ਕੋਰੋਨਾ ਪਾਜ਼ੀਟਿਵ ਆਉਣ ਤੇ ਮਰੀਜ਼ ਇਕਾਂਤਵਾਸ ਵਿੱਚ ਰਹਿਣ ਅਤੇ ਕਿਸੇ ਵੀ ਭੀੜ-ਭਾੜ ਵਾਲੇ ਇਲਾਕੇ ਜਾਂ ਕਿਸੇ ਸਮਾਜਿਕ-ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਗੁਰੇਜ਼ ਕਰਨ, ਇਹ ਬਿਮਾਰੀ ਇੱਕ ਛੂਤ ਦੀ ਬਿਮਾਰੀ ਹੈ ਜੋ ਇੱਕ-ਦੂਜੇ ਤੋਂ ਅੱਗੇ ਦੀ ਅੱਗੇ ਫੈਲਦੀ ਹੈ।

Leave a Reply

Your email address will not be published. Required fields are marked *