December 1, 2020

Punjab Diary

News Portal In Punjabi

NEWS UPDATE: ਸਵੈ-ਰੋਜ਼ਗਾਰ ਕੈਂਪ ਵਿੱਚ 67 ਵਿਅਕਤੀਆਂ ਨੇ ਭਾਗ ਲਿਆ ਅਤੇ 47 ਵਿਅਕਤੀਆਂ ਨੇ ਲੋਨ ਲਈ ਕੀਤਾ ਅਪਲਾਈ

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 18 ਨਵੰਬਰ

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਵੈ- ਰੋਜ਼ਗਾਰ ਦੇ ਮੋਕੇ ਮੁੱਹਈਆ ਕਰਵਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ ਈ ਓ, ਡੀ. ਬੀ. ਈ. ਈ ਫਰੀਦਕੋਟ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 18/11/2020 ਨੂੰ ਸਮਾਂ ਸਵੇਰੇ 10:00 ਵਜੇ ਵੱਖ ਵੱਖ ਵਿਭਾਗਾਂ ਵੱਲੋਂ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਬਿਲਡਿੰਗ, ਫਰੀਦਕੋਟ ਵਿੱਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਗਿਆ ਸੀ। ਜਿਸ ਵਿੱਚ ਜਿਲਾ ਉਦਯੋਗ ਕੇਂਦਰ, ਫਰੀਦਕੋਟ, ਡੇਅਰੀ ਵਿਕਾਸ ਵਿਭਾਗ, ਫਰੀਦਕੋਟ, ਐਸ ਸੀ ਐਫ ਸੀ ਵਿਭਾਗ, ਫਰੀਦਕੋਟ ਅਤੇ ਆਰ ਐਸ ਈ ਟੀ ਆਈ ਵਿਭਾਗ ਫਰੀਦਕੋਟ ਵੱਲੋਂ ਭਾਗ ਲਿਆ ਗਿਆ।
ਜ਼ਿਲਾ ਰੋੋਜ਼ਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਸਵੈ-ਰੋਜ਼ਗਾਰ ਕੈਂਪ ਵਿੱਚ 67 ਵਿਅਕਤੀਆਂ ਨੇ ਭਾਗ ਲਿਆ ਅਤੇ 47 ਵਿਅਕਤੀਆਂ ਨੇ ਲੋਨ ਲਈ ਅਪਲਾਈ ਕੀਤਾ। ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ ਈ ਓ, ਡੀ.ਬੀ.ਈ.ਈ, ਫਰੀਦਕੋਟ ਵੱਲੋ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਕੈਂਪ ਵਿੱਚ ਉਨਾਂ ਵੱਲੋਂ ਲੋਨ ਲੈਣ ਲਈ ਭਰੇ ਗਏ ਫਾਰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਬੇਰੋਜ਼ਗਾਰ ਵਿਅਕਤੀਆਂ ਨੂੰ ਵੱਧ ਤੋਂ ਵੱਧ ਸਵੈ-ਰੋਜ਼ਗਾਰ ਸਬੰਧੀ ਲੋਨ ਮੁੱਹਈਆ ਕਰਵਾਇਆ ਜਾਵੇ।