November 27, 2020

Punjab Diary

News Portal In Punjabi

NEWS UPDATE: ਕੌੌਮੀ ਲੋੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 18 ਨਵੰਬਰ

ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਸ੍ਰੀ ਸੁਮੀਤ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਸੰਜੀਵ ਕੁੰਦੀ, ਮਾਨਯੋਗ ਸਿਵਲ ਜੱਜ ਸੀਨੀਅਰ ਡਵੀਜਨ/ਇੰਚਾਰਜ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਮਿਤੀ:18/11/2020 ਨੂੰ ਇੰਸ਼ੋਰੇਂਸ ਕੰਪਨੀਆਂ ਅਤੇ ਬੈਂਕਾਂ ਦੇ ਪੈਨਲ ਵਕੀਲਾਂ ਨਾਲ ਮਿਤੀ 12.12.2020 ਨੂੰ ਲੱਗਣ ਜਾ ਰਹੀਂ ਈ-ਲੋਕ ਅਦਾਲਤ ਬਾਰੇ ਮੀਟਿੰਗ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੀਆਂ ਦੀਵਾਨੀ, ਫੌਜਦਾਰੀ ਅਤੇ ਰੈਵੀਨਿਊ ਅਦਾਲਤਾਂ ਵਿੱਚ ਮਿਤੀ: 12.12.2020 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰਾਂ ਦੇ ਦੀਵਾਨੀ, ਮਾਲ ਅਤੇ ਘੱਟ ਗੰਭੀਰ ਫੌਜਦਾਰੀ ਕੇਸਾਂ ਨੂੰ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ।ਇਸ ਕੌਮੀ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਤੋੋਂ ਇਲਾਵਾ ਅਜਿਹੇ ਝਗੜੇ/ਵਿਵਾਦ ਜਿਹੜੇ ਫਿਲਹਾਲ ਅਦਾਲਤਾਂ ਵਿੱਚ ਲੰਬਿਤ ਨਹੀਂ ਹਨ (ਪਰੀ-ਲਿਟੀਗੇਟਿਵ ਕੇਸ) ਆਦਿ ਨੂੰ ਨਿਪਟਾਰੇ ਲਈ ਸੁਣਿਆ ਅਤੇ ਵਿਚਾਰਿਆ ਜਾਵੇਗਾ। ਉਨਾਂ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਕਰਵਾਏ ਫੈਸਲੇ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ, ਇਸ ਦੀ ਕੋਈ ਵੀ ਅਪੀਲ ਨਹੀ ਹੋ ਸਕਦੀ, ਫੈਸਲਾ ਆਪਸੀ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ ਅਤੇ ਲੋਕ ਅਦਾਲਤ ਰਾਹੀਂ ਹੋਏ ਫੈਸਲੇ ਦੇ ਕੇਸ ਦੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਮਾਨਯੋਗ ਇੰਚਾਰਜ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਹਾਜਰ ਵਕੀਲ ਸਾਹਿਬਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਉਹ ਆਪਣੇ ਵਿਭਾਗਾਂ ਦੇ ਵੱਧ ਤੋਂ ਵੱਧ ਕੇਸਾਂ ਦਾ ਫੈਸਲਾ ਕਰਵਾ ਕੇ ਲਾਭ ਉਠਾਉਣ।