November 27, 2020

Punjab Diary

News Portal In Punjabi

NEWS UPDATE: ਈ ਲੋੋਕ ਅਦਾਲਤ ਸਬੰਧੀ ਮੀਟਿੰਗ ਹੋਈ

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋੋਟ, 20 ਨਵੰਬਰ

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਜ਼ਿਲਾ ਫਰੀਦਕੋਟ ਦੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ।
ਇਸ ਮੌੌਕੇ ਸ੍ਰੀ ਸੁਮੀਤ ਮਲਹੋੋਤਰਾਂ ਨੇ ਮਿਤੀ 12.12.2020 ਨੂੰ ਲੱਗਣ ਜਾ ਰਹੀਂ ਈ-ਲੋਕ ਅਦਾਲਤ ਬਾਰੇ ਹਾਜਰ ਅਫਸਰ ਸਾਹਿਬਾਨਾਂ ਨੂੰ ਕਿਹਾ ਕਿ ਉਹ ਆਪਣੀਆਂ-ਆਪਣੀਆਂ ਅਦਾਲਤਾਂ ਦੇ ਵੱਧ ਤੋਂ ਵੱਧ ਕੇਸ ਉਪਰੋਕਤ ਲੋਕ ਅਦਾਲਤ ਵਿੱਚ ਲਗਾ ਕੇ ਨਿਪਟਾਰਾ ਕਰਨ ਤਾਂ ਜ਼ੋ ਇਸ ਦਾ ਫਾਇਦਾ ਵੱਧ ਤੋਂ ਵੱਧ ਆਮ ਜਨਤਾ ਨੂੰ ਮਿਲ ਸਕੇ। ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਉਪਰੋਕਤ ਲੋਕ ਅਦਾਲਤ ਦੀ ਸਫਲਤਾ ਲਈ ਪ੍ਰੀ-ਲੋਕ ਅਦਾਲਤਾਂ ਦਾ ਵੀ ਆਯੋਜਨ ਕਰਨ।