NEWS UPDATE: ਕੌਮੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕ ਸਮਾਗਮ ਹੋਇਆ

November 26, 2020 0 Comments

੦ ਸਾਨੂੰ ਆਪਣੇ ਅਧਿਕਾਰਾ ਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ-ਸੇਤੀਆ
ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 26 ਨਵੰਬਰ 

ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਇਥੋੋਂ ਦੇ ਅਸ਼ੋੋਕਾ ਚੱਕਰ ਹਾਲ ਵਿੱਚ ਵਿਸ਼ੇਸ਼ ਮੀਟਿੰਗ ਦਾ ਆਯੋੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕੀਤੀ।
ਇਸ ਮੌਕੇ ਸਮੂਹ ਵਿਭਾਗਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਸੰਵਿਧਾਨਕ ਦਿਵਸ ਨੂੰ ਰਾਸ਼ਟਰੀ ਕਾਨੂੰਨ ਦਿਵਸ ਵਜੋੋਂ ਵੀ ਜਾਣਿਆ ਜਾਂਦਾ ਹੈ। 26 ਨਵੰਬਰ 1949 ਨੂੰ ਸਾਡਾ ਸੰਵਿਧਾਨ ਸੰਵਿਧਾਨਕ ਕਮੇਟੀ ਸਾਹਮਣੇ ਰੱਖਿਆ ਗਿਆ ਸੀ ਜਿਸ ਨੂੰ ਸੰਵਿਧਾਨਕ ਕਮੇਟੀ ਵੱਲੋੋਂ ਸਵੀਕਾਰ ਕੀਤਾ ਗਿਆ ਅਤੇ ਇਹ 26 ਜਨਵਰੀ 1950 ਨੂੰ ਲਾਗੂ ਹੋੋਇਆ ਹੈ। ਉਨਾਂ ਕਿਹਾ ਕਿ ਸਾਡਾ ਸੰਵਿਧਾਨ ਦੁਨੀਆ ਦਾ ਸਭ ਤੋੋਂ ਵੱਡਾ ਲਿਖਤੀ ਸੰਵਿਧਾਨ ਹੈ ਜੋੋ ਕਿ ਦੇਸ਼ ਦੇ ਨਾਗਰਿਕਾਂ ਦੇ ਫਰਜਾਂ ਅਤੇ ਅਧਿਕਾਰਾਂ ਨੂੰ ਬਰੀਕੀ ਨਾਲ ਬਿਆਨ ਕਰਦਾ ਹੈ। ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀਆਂ ਜਿੰਮੇਵਾਰੀਆਂ ਆਪਣੇ ਫਰਜਾਂ ਅਤੇ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ ਅਤੇ ਸਾਨੂੰ ਸੰਵਿਧਾਨਕ ਜਾਣਕਾਰੀ ਹੋੋਣੀ ਵੀ ਬਹੁਤ ਜ਼ਰੂਰੀ ਹੈ। ਇਸ ਮੌੌਕੇ ਵਧੀਕ ਡਿਪਟੀ ਕਮਿਸ਼ਨ (ਜ) ਸ: ਗੁਰਜੀਤ ਸਿੰਘ, ਐਸ.ਡੀ.ਐਮ. ਮੈਡਮ ਪੂਨਮ ਸਿੰਘ, ਡੀ.ਐਫ.ਐਸ.ਸੀ. ਸ੍ਰੀ ਰਾਜ ਰਿਸ਼ੀ ਮਹਿਰਾ ਅਤੇ ਸ੍ਰੀ ਕੁਲਦੀਪ ਸਿੰਘ ਸੋਹੀ ਐਸ.ਪੀ.ਐੱਚ ਨੇ ਵੀ ਸੰਵਿਧਾਨ ਪ੍ਰਤੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਸਾਰਿਆਂ ਨੂੰ ਭਾਰਤ ਦੇ ਸੰਵਿਧਾਨ, ਰਾਸ਼ਟਰੀ ਗੀਤ ਅਤੇ ਅਖੰਡਤਾ ਪ੍ਰਤੀ ਸਹੰੁ ਵੀ ਚੁਕਾਈ। ਇਸ ਮੌੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *