NEWS UPDATE: ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਜਿਲਾ ਵਾਸੀਆਂ ਨਾਲ ਹੋਏ ਰੂ-ਬ-ਰੂ



੦ ਕਰੋੋਨਾ ਤੋੋਂ ਬਚਾਅ ਲਈ ਲੋੋਕਾਂ ਨੂੰ ਹਦਾਇਤਾਂ/ਸਾਵਧਾਨੀਆਂ ਵਰਤਣ ਦੀ ਅਪੀਲ
ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 26 ਨਵੰਬਰ
ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਬੀਤੀ ਸ਼ਾਮ ਆਪਣੇ ਹਫਤਾ ਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਜਿਲਾ ਵਾਸੀਆਂ ਦੇ ਰੂ ਬਰੂ ਹੋ ਕੇ ਕਰੋੋਨਾ ਮਹਾਂਮਾਰੀ ਦੀ ਤਾਜ਼ਾ ਸਥਿਤੀ, ਇਸ ਤੋੋਂ ਬਚਾਅ ਆਦਿ ਸਮੇਤ ਹੋੋਰ ਮੁੱਦਿਆਂ ਬਾਰੇ ਵੀ ਗੱਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੇਂਦਰੀ ਤੇ ਰਾਜ ਸਰਕਾਰ ਦੇ ਸਿਹਤ ਵਿਭਾਗ ਤੋੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਠੰਡ ਦਾ ਜੋੋਰ ਵਧਣ ਕਾਰਨ ਕਰੋਨਾ ਮਹਾਂਮਾਰੀ ਦੇ ਦੂਜੇ ਗੇੜ ਦੇ ਸੁਰੂ ਹੋਣ ਦਾ ਖਦਸ਼ਾ ਹੈ ਜਿਸ ਲਈ ਜ਼ਿਲਾ ਪ੍ਰਸ਼ਾਸਨ ਵੱਲੋੋਂ ਸਿਹਤ ਵਿਭਾਗ,ਪੁਲਿਸ ਵਿਭਾਗ, ਨਗਰ ਕੌੌਂਸਿਲਾਂ, ਪੰਚਾਇਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਇਸ ਦੇ ਟਾਕਰੇ ਲਈ ਅਗਾਉ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਲੋੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰਾਂ ਉਨਾਂ ਕਰੋਨਾ ਦੀ ਰੋੋਕਥਾਮ ਅਤੇ ਇਸ ਦੇ ਬਚਾਅ ਲਈ ਜ਼ਿਲਾ ਪ੍ਰਸ਼ਾਸਨ, ਪੰਜਾਬ ਸਰਕਾਰ ਨਾਲ ਸਹਿਯੋਗ ਕਰਕੇ ਇਸ ਦੇ ਪ੍ਰਕੋੋਪ ਨੂੰ ਘੱਟ ਕਰਨ ਵਿੱਚ ਸਹਾਇਤਾ ਕੀਤੀ ਹੈ ਉਸੇ ਤਰਾਂ ਹੀ ਉਹ ਚੌੌਕਸ ਹੋੋ ਕੇ ਸਰਕਾਰ ਵੱਲੋੋਂ ਦੱਸੀਆਂ ਸਾਵਧਾਨੀਆਂ ਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ ਤਾਂ ਜੋੋ ਕਰੋੋਨਾ ਮਹਾਂਮਾਰੀ ਨੂੰ ਜੜ ਤੋੋਂ ਖਤਮ ਕੀਤਾ ਜਾ ਸਕੇ।
ਉਨਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨਾ ਅਤੇ ਵਾਰ ਵਾਰ ਹੱਥ ਸੈਨੇਟਾਈਜ ਕਰਨਾ ਆਦਿ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਸਾਵਧਾਨੀਆਂ ਨਾ ਵਰਤਣਾ ਸਾਡੇ ਲਈ ਘਾਤਕ ਸਾਬਤ ਹੋ ਸਕਦਾ ਹੈ। ਉਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਰੋੋਕਥਾਮ ਲਈ ਦੇਸ਼ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਕਰੋਨਾ ਵੈਕਸੀਨ ਦੇ ਟਰਾਇਲ ਚੱਲ ਰਹੇ ਹਨ ਅਤੇ ਜਲਦੀ ਹੀ ਕਰੋੋਨਾ ਵੈਕਸੀਨ ਆਮ ਲੋੋਕਾਂ ਤੱਕ ਪਹੁੰਚਣ ਦੀ ਉਮੀਦ ਹੈ।ਉਨਾਂ ਕਿਹਾ ਕਿ ਇਸੇ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਵੱਲੋੋਂ ਜ਼ਿਲਾ ਪੱਧਰੀ ਵੈਕਸੀਨ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ ਤੇ ਜੋੋ ਵੈਕਸੀਨ ਮਿਲਣ ਉਪਰੰਤ ਕਰੋਨਾ ਤੋੋਂ ਪ੍ਰਭਾਵਿਤ ਅਤੇ ਆਮ ਲੋੋਕਾਂ ਦੀ ਵੈਕਸੀਨ ਕੀਤੀ ਜਾ ਸਕੇ।
ਉਨਾਂ ਦੱਸਿਆ ਕਿ ਫਰੀਦਕੋਟ ਜਿਲੇ ਵਿੱਚ ਕੱਲ ਸ਼ਾਮ ਤੱਕ ਸਿਹਤ ਵਿਭਾਗ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਜ਼ਿਲੇ ਵਿਚ ਕਰੋਨਾ ਪਾਜਿਟਿਵ ਦੇ 10 ਨਵੇਂ ਕੇਸ ਸਾਹਮਣੇ ਆਏ ਹਨ। ਫਰੀਦਕੋਟ ਜਿਲੇ ਵਿੱਚ ਕੱਲ ਸ਼ਾਮ 6 ਲੋਕਾਂ ਨੂੰ ਸਿਹਤਯਾਬ ਹੋਣ ਪਿਛੋਂ ਛੁੱਟੀ ਦਿੱਤੀ ਗਈ ਅਤੇ ਹੁਣ ਤੱਕ ਪੂਰੇ ਜਿਲੇ ਵਿੱਚ 3615 ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ ਜਿੰਨਾ ਵਿਚੋਂ 3379 ਲੋਕ ਸਾਵਧਾਨੀਆਂ, ਹਦਾਇਤਾਂ ਦੀ ਪਾਲਣਾ ਅਤੇ ਉਪਚਾਰ ਰਾਹੀਂ ਤੰਦਰੁਸਤ ਹੋ ਚੁੱਕੇ ਹਨ। ਜਦਕਿ ਜਿਲੇ ਵਿੱਚ ਹੁਣ ਕਰੋਨਾ ਦੇ 171 ਐਕਟਿਵ ਕੇਸ ਹਨ। ਜ਼ਿਲੇ ਵਿੱਚ ਹੁਣ ਤੱਕ 47256 ਕਰੋੋਨਾ ਸੈਂਪਲ ਇੱਕਤਰ ਕੀਤੇ ਜਾ ਚੁੱਕੇ ਹਨ ਜਦਕਿ 65 ਲੋੋਕਾਂ ਦੀ ਕਰੋੋਨਾ ਕਾਰਨ ਮੌੌਤ ਹੋੋ ਚੁੱਕੀ ਹੈ।






- 31ਵੇਂ ਦਿਨ ਸਿਲਾਈ ਸੈਂਟਰ ’ਚ ਪੁੱਜੇ ਕੁਲਦੀਪ ਸਿੰਘ ਸੋਹੀ ਐਸ.ਪੀ. ਨੇ ਕੀਤੀਆਂ ਉਸਾਰੂ ਗੱਲਾਂ
- ਵਧੀਕ ਡਿਪਟੀ ਕਮਿਸ਼ਨਰ ਦੁਆਰਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਦਾ ਦੌਰਾ
- ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੈਕਸੀਨੇਸ਼ਨ ਦਾ ਕੰਮ ਜ਼ੋਰਾਂ ’ਤੇ
- ਹੁਣ 31 ਜਨਵਰੀ ਤੋਂ 2 ਫਰਵਰੀ 2021 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਸਿਵਲ ਸਰਜਨ
- ਗੀਤਕਾਰ ਅਤੇ ਲੇਖ਼ਕ ਵਜੋਂ ਮਾਣਮੱਤੀ ਪਹਿਚਾਣ ਸਥਾਪਿਤ ਕਰਨ ਵੱਲ ਯਤਨਸ਼ੀਲ:ਰਾਕੇਸ਼ ਬਖਸ਼ੀ