ਬਾਲ ਮਨਾ ’ਤੇ ਉਸਾਰੂ ਪ੍ਰਭਾਵ ਪਾਉਣ ਵਾਲੀਆਂ ਅਹਿਮ ਕਾਪੀਆਂ ਤਕਸੀਮ

January 13, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 13 ਜਨਵਰੀ

ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ‘ਕੋਟਕਪੂਰਾ ਗਰੁੱਪ ਆਫ ਫੈਮਿਲੀਜ਼ ਬਰੈਂਪਟਨ (ਕੈਨੇਡਾ)’ ਦੇ ਸਹਿਯੋਗ ਨਾਲ ਨੇੜਲੇ ਪਿੰਡ ਟਹਿਣਾ ਦੇ ਸਰਕਾਰੀ ਹਾਈ ਸਕੂਲ ਵਿਖੇ ਗੁਰਮੀਤ ਸਿੰਘ ਕੰਡਿਆਲਵੀ, ਲੋਕ ਗਾਇਕ ਨਿਰਮਲ ਸਿੱਧੂ, ਜਗਜੀਤ ਸਿੰਘ ਚਹਿਲ ਅਤੇ ਗੁਰਪ੍ਰੀਤ ਸਿੰਘ ਚੰਦਬਾਜਾ ਵਲੋਂ ਵਾਤਾਵਰਣ ਦੀ ਸੰਭਾਲ, ਪਾਣੀ ਦੀ ਬੱਚਤ ਅਤੇ ਸੰਭਾਲ, ਟ੍ਰੈਫਿਕ ਨਿਯਮਾ, ਕੈਂਸਰ ਦੀ ਬਿਮਾਰੀ ਤੋਂ ਬਚਾਅ, ਲੱਛਣ, ਇਲਾਜ ਅਤੇ ਸਮਾਜਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦੇਣ ਉਪਰੰਤ ਬਾਲ ਮਨਾਂ ’ਤੇ ਚੰਗਾ ਤੇ ਉਸਾਰੂ ਪ੍ਰਭਾਵ ਪਾਉਣ ਵਾਲੀਆਂ ਕਾਪੀਆਂ ਸਕੂਲ ਦੇ 250 ਬੱਚਿਆਂ ਨੂੰ ਦਿੱਤੀਆਂ ਗਈਆਂ, ਕੁੱਝ ਕੁ ਬੱਚਿਆਂ ਨੂੰ ਕਿੱਟਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ ਜੱਸੀ ਨੇ ਸੁਸਾਇਟੀ ਦੇ ਕੰਮਾਂ ਪ੍ਰਸੰਸਾ ਕਰਦਿਆਂ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕ ਆਸ਼ਾ ਰਾਣੀ, ਮੱਘਰ ਸਿੰਘ, ਗੁਰਮੀਤ ਸਿੰਘ ਸੰਧੂ, ਰਾਜਿੰਦਰ ਸਿੰਘ ਬਰਾੜ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਜੁਗਰਾਜ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।

Leave a Reply

Your email address will not be published. Required fields are marked *