ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਬਿਰਧ ਆਸ਼ਰਮ, ਫਰੀਦਕੋਟ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ



ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 13 ਜਨਵਰੀ
ਸ਼੍ਰੀ ਸੁਮੀਤ ਮਲਹੋਤਰਾ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀਮਤੀ ਰਾਜਵੰਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਬਿਰਧ ਆਸ਼ਰਮ, ਫਰੀਦਕੋਟ ਵਿਖੇ ਬਜੁਰਗਾਂ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਤੋਂ ਇਲਾਵਾ ਆਸ਼ਰਮ ਵਿੱਚ ਰਹਿ ਰਹੇ ਬਜੁਰਗਾਂ ਨੂੰ ਉਹਨਾਂ ਦੇ ਹੱਕਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦੱਸਿਆ ਗਿਆ ਕਿ ਇਸ ਦਫਤਰ ਵਿੱਚ ਲੋਕਾਂ ਨੂੰ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫਰੀ ਨੰਬਰ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਦਫਤਰ ਦਾ ਨੰ. 01639-256299 ਡਾਇਲ ਕਰ ਸਕਦੇ ਹੋ।






- 31ਵੇਂ ਦਿਨ ਸਿਲਾਈ ਸੈਂਟਰ ’ਚ ਪੁੱਜੇ ਕੁਲਦੀਪ ਸਿੰਘ ਸੋਹੀ ਐਸ.ਪੀ. ਨੇ ਕੀਤੀਆਂ ਉਸਾਰੂ ਗੱਲਾਂ
- ਵਧੀਕ ਡਿਪਟੀ ਕਮਿਸ਼ਨਰ ਦੁਆਰਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਦਾ ਦੌਰਾ
- ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੈਕਸੀਨੇਸ਼ਨ ਦਾ ਕੰਮ ਜ਼ੋਰਾਂ ’ਤੇ
- ਹੁਣ 31 ਜਨਵਰੀ ਤੋਂ 2 ਫਰਵਰੀ 2021 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਸਿਵਲ ਸਰਜਨ
- ਗੀਤਕਾਰ ਅਤੇ ਲੇਖ਼ਕ ਵਜੋਂ ਮਾਣਮੱਤੀ ਪਹਿਚਾਣ ਸਥਾਪਿਤ ਕਰਨ ਵੱਲ ਯਤਨਸ਼ੀਲ:ਰਾਕੇਸ਼ ਬਖਸ਼ੀ