ਸਿਹਤ ਵਿਭਾਗ ਨੇ ਮਨਾਇਆ ਮਮਤਾ ਦਿਵਸ

January 13, 2021 0 Comments

੦ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਕੀਤਾ ਟੀਕਾਕਰਨ
ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 13 ਜਨਵਰੀ

ਸਿਵਲ ਸਰਜਨ, ਫਰੀਦਕੋਟ ਡਾ. ਸੰਜੇ ਕਪੂਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਰਜੀਵ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਅਧੀਨ ਸਬ-ਸੈਂਟਰਾਂ ਤੇ ਮਮਤਾ ਦਿਵਸ ਮਨਾਇਆ ਗਿਆ ਅਤੇ ਬੱਚਿਆਂ,ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਿਹਤ ਜਾਂਚ ਵੀ ਕੀਤੀ ਗਈ ।ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਮਲਟੀ ਪਰਪਜ਼ ਹੈਲਥ ਸੁਪਰਵਾਈਜ਼ਰ ਸੁਰਿੰਦਰ ਕੌਰ ਨੇ ਕਈ ਪਿੰਡਾਂ ਦਾ ਦੌਰਾ ਕੀਤਾ,ਉਨਾਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਵਿਡ-19 ਮਹਾਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੀਆਂ ਜੱਚਾ-ਬੱਚਾ ਸਿਹਤ ਸੇਵਾਵਾਂ ਸਾਵਧਾਨੀਆਂ ਤਹਿਤ ਜਾਰੀ ਰੱਖਣ ਦੀ ਹਦਾਇਤ ਕੀਤੀ ਗਈ ਹੈ।ਬਲਾਕ ਦੇ ਸਬ-ਸੈਂਟਰਾਂ ਵਿੱਚ ਲਗਾਏ ਸਿਹਤ ਕੈਂਪਾਂ ਵਿਚ ਗਰਭਵਤੀ ਔਰਤਾਂ ਦੀ ਜਾਂਚ, ਸੰਸਥਾਗਤ ਜਣੇਪਾ,ਮਾਂ ਅਤੇ ਨਵ-ਜਨਮੇ ਬੱਚੇ ਦਾ ਟੀਕਾਕਰਨ,ਬੱਚਿਆ ਦੀ ਦੇਖਭਾਲ ਸਬੰਧੀ ਸੇਵਾਵਾਂ ਅਤੇ ਸੰਚਾਰੀ ਰੋਗ ਜਿਵੇਂ ਮਲੇਰੀਆ ਅਤੇ ਟੀ.ਬੀ ਰੋਗ ਦੀ ਰੋਕਥਾਮ ਅਤੇ ਇਲਾਜ ਸਬੰਧੀ ਸਿਹਤ ਸੇਵਾਵਾਂ ਸ਼ਾਮਿਲ ਹਨ। ਉਨਾਂ ਬਲਾਕ ਦੀਆਂ ਸਮੂਹ ਐਲ.ਐਚ.ਵੀ ਸੀ. ਐਚ. ਓ, ਏ. ਐਨ. ਐਮ, ਹੈਲਥ ਵਰਕਰ, ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਨੂੰ ਅਪੀਲ ਕੀਤੀ ਕਿ ਕੇਂਦਰਾਂ ਤੇ ਟੀਕਾਕਰਨ ਅਤੇ ਸਿਹਤ ਸੇਵਾਵਾਂ ਦਿੰਦੇ ਸਮੇਂ ਸਮਾਜਿਕ ਦੂਰੀ, ਹੱਥ ਧੋਣ ਅਤੇ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਹਟ ਕੇ ਕੋਰੋਨਾ ਵੈਕਸੀਨ ਲਗਵਾਉਣ ਸਬੰਧੀ ਸਹੀ ਜਾਣਕਾਰੀ ਦਿੱਤੀ ਜਾਵੇ। ਉਨਾਂ ਸਟੇਟ ਤੋਂ ਪ੍ਰਪਾਤ ਹੋਏ ਦਿਸ਼ਾ ਨਿਰਦੇਸ਼ ਮੁਤਾਬਕ ਹੀ ਕੈਂਪ ਲਗਾਉਣ ਲਈ ਹਦਾਇਤ ਕੀਤੀ ਤੇ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿੱਤੀ ਤਾਂ ਜੋ ਆਪਣੀ ਅਤੇ ਦੂਸਰਿਆਂ ਦਾ ਬਚਾਅ ਹੋ ਸਕੇ। ਇਸ ਮੌਕੇ ਸੀ.ਐਚ.ਓ ਮਨਪ੍ਰੀਤ ਕੌਰ, ਮਲਟੀ ਪਰਪਜ਼ ਹੈਲਥ ਵਰਕਰ ਰਜੇਸ਼ ਰਾਣੀ ਕੌਰ, ਮਨਪ੍ਰੀਤ ਕੌਰ ਤੇ ਆਸ਼ਾ ਵਰਕਰਾਂ ਨੇ ਮਮਤਾ ਦਿਵਸ ਸਬੰਧੀ ਅੰਕੜੇ ਤੇ ਜਾਣਕਾਰੀ ਸਾਂਝੀ ਕੀਤੀ।

Leave a Reply

Your email address will not be published. Required fields are marked *