ਫਰੀਦਕੋਟ ਜ਼ਿਲੇ ‘ਚ 11 ਆਏ ਕੋਰੋਨਾ ਪਾਜ਼ੀਟਿਵ, 6 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ

January 13, 2021 0 Comments

0 166 ਵਿਅਕਤੀਆਂ ਨੇ ਕਰਵਾਇਆ ਕੋਰੋਨਾ ਟੈਸਟ
ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674
ਫਰੀਦਕੋਟ, 13 ਜਨਵਰੀ

ਡਿਪਟੀ ਕਮਿਸ਼ਨਰ,ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਥਾਪਿਤ ਕੀਤੇ ਫਲੂ ਕਾਰਨਰਜ਼ ਅਤੇ ਵੱਖ-ਵੱਖ ਪਿੰਡਾਂ ਵਿੱਚ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਨਿਰੰਤਰ ਜਾਰੀ ਹੈ,ਉਨਾਂ ਕਿਹਾ ਕੇ ਕੋਰੋਨਾ ਇੱਕ ਛੂਤ ਦੀ ਬਿਮਾਰੀ ਹੈ ਜੋ ਲਾਗ ਨਾਲ ਫੈਲਦੀ ਹੈ,ਇਸ ਲਈ ਅਜੇ ਵੀ ਸੁਚੇਤ ਹੋਣ ਤੇ ਲਾਪਰਵਾਹੀ ਨਾ ਕਰਨ ਦੀ ਗੱਲ ਕਹੀ ਜਾ ਰਹੀ ਹੈ, ਵਾਰ-ਵਾਰ ਹੱਥ ਧੋਣਾ,ਮਾਸਕ ਜਾਂ ਕੱਪੜੇ ਨਾਲ ਮੂੰਹ ਤੇ ਨੱਕ ਢੱਕ ਕੇ ਰੱਖਣਾ ਅਤੇ ਸਰੀਰਕ ਦੂਰੀ ਬਣਾ ਕੇ ਰੱਖਣਾ ਅਜੇ ਸਮਂੇ ਦੀ ਲੋੜ ਹੈ,ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ,ਜੇ ਕਿਸੇ ਨੂੰ ਖਾਂਸੀ,ਜ਼ੁਕਾਮ,ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਵਰਗੇ ਲੱਛਣ ਨਜ਼ਰ ਆ ਰਹੇ ਹਨ ਤਾਂ ਨਜ਼ਰ ਅੰਦਾਜ਼ ਨਾ ਕਰਦੇ ਹੋਏ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰੋ,ਜੇ ਕਿਸੇ ਵਿਅਕਤੀ ਵਿੱਚ ਲੱਛਣ ਦਿਖਾਈ ਨਹੀ ਵੀ ਦੇ ਰਹੇ ਤਾਂ ਵੀ ਉਹ ਸ਼ੱਕ ਦੂਰ ਕਰਨ ਲਈ ਬਿਨਾ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਟੈਸਟ ਕਰਵਾ ਸਕਦਾ ਹੈ। ਡਾ. ਸੰਜੇ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ ਅੰਦਰ 11 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ,ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 58 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਅੱਜ 6 ਮਰੀਜ਼ ਕੋਰੋਨਾ ਤੋਂ ਤੰਦਰੁਸਤ ਹੋਏ ਹਨ।ਜ਼ਿਲੇ ਵਿੱਚ ਕੁੱਲ ਕੋਰੋਨਾ ਮਾਮਲੇ 3942 ਹੋ ਗਏ ਹਨ,3809 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕੇ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਅਤੇ ਕੋਰੋਨਾ ਟੀਕਾਕਰਨ ਸਬੰਧੀ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਨਿਰੰਰਤ ਜਾਰੀ ਹੈ,ਅਜੇ ਕੋਰੋਨਾ ਮੁਕੰਮਲ ਖਤਮ ਨਹੀ ਹੋਇਆ,ਇਸ ਲਈ ਸਾਨੂੰ ਸਾਰਿਆਂ ਨੂੰ ਸੁਚੇਤ ਹੋ ਕੇ ਸਰਕਾਰ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ,ਅੱਜ ਤੱਕ 58830 ਕੋਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 52794 ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਜਦ ਕੇ 451 ਰਿਪੋਰਟਾਂ ਦੇ ਨਤੀਜਿਆਂ ਦੀ ਵਿਭਾਗ ਨੂੰ ਅਜੇ ਉਡੀਕ ਹੈ।ਜ਼ਿਲੇ ਨਾਲ ਸਬੰਧਤ ਕੁੱਲ 75 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਕੋਰੋਨਾ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਅਤੇ ਈ-ਸੰਜੀਵਨੀ ਓ.ਪੀ.ਡੀ ਦਾ ਲਾਭ ਲੈਣ ਲਈ ਸਰਕਾਰ ਵੱਲੋਂ ਜਾਰੀ ਕੋਵਾ ਐਪਲੀਕੇਸ਼ਨ ਆਪਣੇ ਮੋਬਾਇਲ ਤੇ ਡਾਊਨਲੋਡ ਕਰੋ।


Leave a Reply

Your email address will not be published. Required fields are marked *