ਦਸਮੇਸ਼ ਨਗਰ ਦੀ ਗਲੀ ਨੰਬਰ 2 ਦੀ ਹਾਲਤ ਬਦਤਰ

January 14, 2021 0 Comments

ਰਾਕੇਸ਼ ਗਰਗ
ਫ਼ਰੀਦਕੋਟ, 14 ਜਨਵਰੀ

ਸਥਾਨਕ ਦਸਮੇਸ਼ ਨਗਰ ਦੀ ਗਲੀ ਨੰਬਰ 2 ਦੀ ਹਾਲਤ ਬਹੁਤ ਜ਼ਿਆਦਾ ਬਦਤਰ ਬਣੀ ਹੋਈ ਹੈ। ਇਹ ਗਲੀ ਕਾਫ਼ੀ ਅਰਸੇ ਤੋਂ ਕੱਚੀ ਅਤੇ ਥਾਂ ਥਾ ’ਤੇ ਟੋਏ ਪਏ ਹੋਏ ਹਨ, ਜਿਸ ਕਾਰਨ ਗਲੀ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ। ਇਸ ਕਾਰਨ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਗਲੀ ਕੱਚੀ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਵੀ ਇਸ ਗਲੀ ਵਿੱਚ ਜਮਾ ਹੋ ਜਾਂਦਾ ਹੈ, ਜਿਸ ਕਾਰਨ ਇਸ ਵਿੱਚੋਂ ਬਦਬੂ ਮਾਰਨ ਲੱਗ ਜਾਂਦੀ ਹੈ ਅਤੇ ਮੱਛਰ ਪੈਦਾ ਹੋ ਰਿਹਾ ਹੈ, ਜਿਸ ਕਾਰਨ ਬਿਮਾਰੀਆਂ ਫ਼ੈਲਣ ਦਾ ਖਤਰਾ ਬਣਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਗਲੀ ਨਿਵਾਸੀਆਂ ਦੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਗਲੀ ਨੁੂੰ ਪੱਕਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲ ਸਕੇ।

Leave a Reply

Your email address will not be published. Required fields are marked *