Breaking- SYL ਨਹਿਰ ਦਾ ਮੁੱਦਾ ਦਿਨੋ ਦਿਨ ਚਰਚਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ, ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਆਹਮੋ ਸਾਹਮਣੇ
ਚੰਡੀਗੜ੍ਹ, 8 ਸਤੰਬਰ – ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਵੇਂ SYL ਨਹਿਰ ਦਾ ਮੁੱਦਾ ਸੁਲਝਾਉਣ ਦਾ ਜ਼ਿੰਮਾ ਕੇਂਦਰ ਸਰਕਾਰ ’ਤੇ ਥੋਪ ਦਿੱਤਾ ਹੈ, ਪਰ ਹੁਣ ਇਹ ਕਿਤੇ ਨਾ ਕਿਤੇ ਆਮ ਆਦਮੀ ਪਾਰਟੀ ਲਈ ਵੀ ਗਲ਼ੇ ਦੀ ਹੱਡੀ ਬਣਦਾ ਜਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦਾ ਬਚਾਅ ਕਰਦਿਆਂ ਬਿਆਨ ਦਿੱਤਾ ਕਿ ਪੰਜਾਬ ਅਤੇ ਹਰਿਆਣਾ ਦੋਹਾਂ ਸੂਬਿਆਂ ’ਚ ਪਾਣੀ ਦੀ ਘਾਟ ਹੈ, ਇਸ ਲਈ ਕੇਂਦਰ ਸਰਕਾਰ ਨੂੰ ਇਸਦਾ ਹੱਲ ਕਰਨਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਪੰਜਾਬ ’ਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਕਹਿ ਚੁੱਕੇ ਹਨ ਕਿ ਪੰਜਾਬ ’ਚ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ’ਚ ਪਾਣੀ ਦੀ ਘਾਟ ਬਾਰੇ ਸੁਪਰੀਮ ਕੋਰਟ ਨੂੰ ਜਾਣੂ ਕਰਵਾ ਚੁੱਕੇ ਹਾਂ, ਮੈਂ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਬਿਆਨ ਦਿੱਤਾ ਸੀ ਕਿ ਹਰਿਆਣਾ ’ਚ AAP ਦੀ ਸਰਕਾਰ ਬਣਨ ’ਤੇ ਸੂਬੇ ਦੇ ਹਰ ਖੇਤ ’ਚ ਐੱਸਵਾਈਐੱਲ (SYL) ਨਹਿਰ ਦਾ ਪਾਣੀ ਪਹੁੰਚੇਗਾ। ਇੰਨਾ ਹੀ ਨਹੀਂ ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਐੱਸਵਾਈਐੱਲ ਨਹਿਰ ਦਾ ਪਾਣੀ ਦੀ ਗਾਰੰਟੀ ਦਿੱਤੀ ਸੀ।
ਪਾਰਟੀ ਸੁਮਰੀਮੋ ਕੇਜਰੀਵਾਲ ਪੰਜਾਬ ’ਚ ਐੱਸਵਾਈਐੱਲ ਦੇ ਮੁੱਦੇ ’ਤੇ ਕੀ ਸਟੈਂਡ ਲੈਂਦੇ ਹਨ ਅਤੇ ਹਰਿਆਣਾ ਵਾਲਿਆਂ ਨੂੰ ਕੀ ਬਿਆਨ ਦੇ ਕੇ ਮਸਲੇ ਦਾ ਹੱਲ ਕੱਢਦੇ ਹਨ।