Breaking- ਪੰਜਾਬ ਵਿਚ 68 ਵੈਟਨਰੀ ਇੰਸਪੈਕਟ ਭਰਤੀ ਕੀਤੇ ਗਏ ਜਿਨ੍ਹਾਂ ਵਿਚੋਂ, ਬਾਹਰਲੇ ਸੂਬਿਆਂ ਦੇ ਉਮੀਦਵਾਰਾਂ ਨੂੰ 50 ਫੀਸਦੀ ਰਾਖਵਾਂਕਰਨ
ਚੰਡੀਗੜ੍ਹ, 14 ਸਤੰਬਰ – ਪੰਜਾਬ ਵਿੱਚ 68 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਹਿਤੈਸ਼ੀ ਹੋਣ ਦਾ ਪ੍ਰਮਾਣ ਦਿੰਦੀ ਹੈ ਪਰ ਵੈਟਰਨਰੀ ਭਰਤੀ ਵਿੱਚ ਬਾਹਰੀ ਸੂਬਿਆਂ ਤੋਂ ਭਰਤੀ ਕਰਕੇ ਪੰਜਾਬ ਵਿਰੋਧੀ ਹੋਣ ਦਾ ਪ੍ਰਮਾਣ ਦਿੱਤਾ ਹੈ। ਪੰਜਾਬ ਸਰਕਾਰ ਨੇ 68 ਵੈਟਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ ਜਿਨ੍ਹਾਂ ਵਿਚੋਂ ਅੱਧੇ ਸੂਬੇ ਤੋਂ ਬਾਹਰਲੇ ਹਨ। 68 ਵਿਚੋਂ ਹਰਿਆਣਾ ਤੋਂ 23 ਤੇ ਰਾਜਸਥਾਨ ਤੋਂ 11 ਨਿਯੁਕਤੀਆਂ ਹਨ।
ਦੱਸ ਦੇਈਏ ਕਿ ਸੋਸ਼ਲ ਮੀਡੀਆ ਉਤੇ ਘੁੰਮ ਰਹੀ ਲਿਸਟ ਮੁਤਾਬਕ 34 ਪੰਜਾਬ ਤੋਂ ਅਤੇ 34 ਦੂਜੇ ਸੂਬਿਆਂ ਤੋਂ ਹਨ। ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਸਮਾਗਮ ਵਿਚ ਨਵ-ਨਿਯੁਕਤ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।
ਪੰਜਾਬ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਨੇ 866 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਜੁਲਾਈ 2021 ਵਿਚ ਇਸ਼ਤਿਹਾਰ ਦਿੱਤਾ ਸੀ। ਹੁਣ ਤੱਕ 611 ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਹਾਲ ਹੀ ਵਿਚ ਦੋ ਪੜਾਵਾਂ ਵਿਚ 128 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਿਨ੍ਹਾਂ ਵਿਚ 60 ਵੈਟਰਨਰੀ ਇੰਸਪੈਕਟਰ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਹਨ।
ਭਰਤੀ ਦੀ ਲਿਸਟ ਮੁਤਾਬਿਕ ਆਮ ਆਦਮੀ ਪਾਰਟੀ ਦੂਜੇ ਸੂਬਿਆਂ ਨੂੰ 50 ਫੀਸਦੀ ਰਾਖਵਾਕਰਨ ਦੇ ਰਹੀ ਹੈ। 68 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਵਿੱਚੋਂ 34 ਉਮੀਦਵਾਰ ਬਾਹਲੇ ਸੂਬਿਆਂ ਤੋਂ ਚੁਣੇ ਗਏ ਇਹ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਨਹੀ ਹੈ।