Breaking- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੁਰਾ ਫਾਇਰਿੰਗ ਕੇਸ ਵਿਚ ਵਿਸ਼ੇਸ਼ ਜਾਂਚ ਟੀਮ SIT ਅੱਗੇ ਪੇਸ਼ ਹੋਏ
ਚੰਡੀਗੜ੍ਹ, 14 ਸਤੰਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੁਰਾ ਫਾਇਰਿੰਗ ਕੇਸ ਵਿਚ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਅੱਗੇ ਇਥੇ ਪੇਸ਼ ਹੋਏ।
ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਹਾਜ਼ਰ ਸਨ।
ਬਿਕਰਮ ਮਜੀਠੀਆ ਨੇ ਇਸ ਮੌਕੇ ਕਿਹਾ ਕਿ ਜਦੋਂ ਕਈ ਵੀ ਘਟਨਾ ਵਾਪਰਦੀ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਤਾਂ ਸਵਾਲ ਤਾਂ ਉਠਣਗੇ ਹੀ। ਉਹਨਾਂ ਕਿਹਾ ਕਿ ਪਹਿਲਾਂ ਬਣੀ ਐਸ ਆਈ ਟੀ ਦੇ ਮੈਂਬਰਾਂ ਨੇ ਇਕ ਮੈਂਬਰਾਂ ਨਾਲ ਅਸਹਿਮਤੀ ਪ੍ਰਗਟ ਕੀਤੀ ਸੀ। ਉਹਨਾਂ ਕਿਹਾ ਕਿ ਜਿਸ ਮੈਂਬਰ ਨੇ ਰਾਜਨੀਤੀ ਕੀਤੀ, ਉਹ ਅਸਤੀਫਾ ਦੇ ਕੇ ਚੋਣ ਲੜੇ ਤੇ ਅੱਜ ਵਿਧਾਇਕ ਹਨ।
ਉਹਨਾਂ ਕਿਹਾ ਕਿ ਬੇਅਦਬੀ ਦੀਆਂ ਦੁਖਦਾਈ ਘਟਨਾਵਾਂ ਵਿਚ ਚਲਾਨ ਪੇਸ਼ ਹੋ ਚੁੱਕੇ ਹਨ।ਉਹਨਾਂ ਕਿਹਾ ਕਿ ਅਕਾਲੀ ਦਲ ਹਰ ਪੱਖੋਂ ਜਾਂਚ ਏਜੰਸੀਆਂ ਨੂੰ ਸਹਿਯੋਗ ਦੇਣ ਵਾਸਤੇ ਤਿਆਰ ਹੈ।