Breaking- ਕਰੰਟ ਵਾਲੇ ਟਾਵਰਾਂ ਉਪਰ ਚੜ੍ਹੇ ਲਾਈਨਮੈਨ ਉਨ੍ਹਾਂ ਦੀ ਮੰਗ ਭਰਤੀ ਪ੍ਰੀਖਿਆ ਹੋਵੇ ਰੱਦ ਅਤੇ ਸਾਡੀਆਂ ਮੰਗਾਂ ਹੋਣ ਪੂਰੀਆਂ
20 ਸਤੰਬਰ – ਭਰਤੀ ਪ੍ਰੀਖਿਆ ਰੱਦ ਕਰਨ ਦੀ ਮੰਗ ਲਈ ਜਿੱਥੇ ਬੇਰੁਜ਼ਗਾਰ ਲਾਈਨਮੈਨਾਂ ਵੱਲੋਂ ਪਿਛਲੇ 56 ਦਿਨਾਂ ਤੋਂ ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ ਜਾਰੀ ਹੈ। ਉੱਥੇ ਹੀ ਕੋਈ ਵੀ ਸੁਣਵਾਈ ਨਾ ਹੋਣ ਦੇ ਚੱਲਦਿਆਂ ਅੱਜ ਤੜਕਸਾਰ ਬੇਰੁਜ਼ਗਾਰ ਲਾਈਨਮੈਨ ਪਟਿਆਲਾ ਸੰਗਰੂਰ ਰੋਡ ਸਥਿਤ ਹਾਈ ਵੋਲਟੇਜ ਟਾਵਰ ‘ਤੇ ਚੜ੍ਹ ਗਏ ਹਨ।
ਪ੍ਰਦਰਸ਼ਨ ਕਰਦੇ ਬੇਰੁਜ਼ਗਾਰਾਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਖ਼ੁਦ ਨੂੰ ਕਰੰਟ ਲਗਾ ਕੇ ਖ਼ੁਦਕੁਸ਼ੀ ਕਰ ਲੈਣਗੇ। ਨਾਲ ਹੀ ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਾਡੀ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਇਸਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ।