Breaking- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ ਤੇ ਭਾਜਪਾ ਵਿਚ ਸ਼ਾਮਲ ਹੋਏ
20 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਮੰਤਰੀਆਂ ਨਰੇਂਦਰ ਤੋਮਰ ਤੇ ਕਿਰਨ ਰਿਜਿਜੂ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਨਾਲ ਸਬੰਧਤ ਸੀਨੀਅਰ ਆਗੂ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਵੀ ਹਾਜ਼ਰ ਸਨ।
ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਆਗੂਆਂ ਵਿੱਚ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਕੇਵਲ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਹਰਚੰਦ ਕੌਰ, ਹਰਜਿੰਦਰ ਠੇਕੇਦਾਰ, ਬਲਬੀਰ ਰਾਣੀ ਸੋਢੀ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ, ਧੀ ਬੀਬਾ ਜਯਾ ਇੰਦਰ ਕੌਰ, ਨਿਰਵਾਨ ਸਿੰਘ, ਕਮਲਜੀਤ ਸੈਨੋ ਆਦਿ ਸ਼ਾਮਲ ਸਨ। ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਸਮੀ ਰਲੇਵੇਂ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ।