Breaking- ਲਵਲੀ ਯੂਨੀਵਰਸਿਟੀ ਵਿਚ ਵਾਪਰੀ ਘਟਨਾ ਵਿਚ ਮਰਨ ਵਾਲੇ ਨੌਜਵਾਨ ਦੀ ਖੁਦਕੁਸ਼ੀ ਦਾ ਜ਼ਿੰਮੇਵਾਰ ਪ੍ਰੋਫੈਸਰ
21 ਸਤੰਬਰ – ਜਲੰਧਰ ਦੇ ਫਗਵਾੜਾਵਿਖੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦਾ ਖੁਦਕੁਸ਼ੀ ਨੋਟ ਵਾਇਰਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੇਰਲ ਦੇ ਨੌਜਵਾਨ ਏਜਿਨ ਐਸ ਦਿਲੀਪ ਕੁਮਾਰ ਦੇ ਪੁੱਤਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਮਿਲਿਆ ਹੈ। ਜਿਸ ਨੇ ਆਪਣੀ ਖੁਦਕੁਸ਼ੀ ਕਰਨ ਪਿੱਛੇ ਯੂਨੀਵਰਸਿਟੀ ਦੇ ਪ੍ਰੋਫੈਸਰ ਕ੍ਰਿਸ਼ਨਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਖੁਦਕੁਸ਼ੀ ਨੋਟ ਵਿੱਚ ਉਸ ਨੇ ਪ੍ਰੋਫੈਸਰ ਵੱਲੋਂ ਉਸ ਨੂੰ NITC ਵਿੱਚ ਭਾਵਨਾਤਮਕ ਤੌਰ ‘ਤੇ ਉਲਝਾ ਕੇ ਛੱਡਣ ਬਾਰੇ ਮਜ਼ਬੂਰ ਬਾਰੇ ਦੱਸਿਆ ਹੈ।
ਪੁਲਿਸ ਦੀ ਸ਼ੁਰੂਆਤੀ ਜਾਂਚ ਅਤੇ ਸੁਸਾਈਡ ਨੋਟ ਦੀ ਸਮੱਗਰੀ ਮ੍ਰਿਤਕ ਦੇ ਨਿੱਜੀ ਮੁੱਦਿਆਂ ਵੱਲ ਇਸ਼ਾਰਾ ਕਰਦੀ ਹੈ। ਯੂਨੀਵਰਸਿਟੀ ਵੱਲੋਂ ਅਗਲੇਰੀ ਜਾਂਚ ਲਈ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਯੂਨੀਵਰਸਿਟੀ ਵਿਦਿਆਰਥੀ ਦੀ ਮੌਤ ‘ਤੇ ਸੋਗ ਪ੍ਰਗਟ ਕਰਦੀ ਹੈ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ।