Breaking- ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸਬੰਧੀ 23 ਸਤੰਬਰ ਨੂੰ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਰਹੇਗੀ ਛੁੱਟੀ – ਡੀ.ਸੀ
ਫਰੀਦਕੋਟ, 22 ਸਤੰਬਰ – (ਪੰਜਾਬ ਡਾਇਰੀ) ਪੰਜਾਬ ਸਰਕਾਰ ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟਰੇਟ ਫਰੀਦਕੋਟ ਡਾ. ਰੂਹੀ ਦੁੱਗ , ਆਈ.ਏ.ਐਸ. ਵਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸ਼ਰਧਾਪੂਰਵਕ ਮਨਾਉਣ ਲਈ 23 ਸਤੰਬਰ 2020 (ਸ਼ੁੱਕਰਵਾਰ) ਨੂੰ ਜਿਲਾ ਫਰੀਦਕੋਟ ਵਿੱਚ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।