Breaking- ਪੰਜਾਬ ਅਤੇ ਹੋਰਨਾ ਸੂਬਿਆਂ ਵਿਚ ਲਗਾਤਾਰ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ
ਚੰਡੀਗੜ੍ਹ, 4 ਅਕਤੂਬਰ – ਪਰਾਲੀ ਸਾੜਨ ਨੂੰ ਲੈ ਕੇ ਹਰ ਸਾਲ ਸਰਕਾਰ ਤੇ ਕਿਸਾਨ ਆਹਮੋ-ਸਾਹਮਣੇ ਹੁੰਦੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰ ਆਪਣੇ ਸਾਰੇ ਸਾਧਨਾਂ ਰਾਹੀਂ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬਹੁਤ ਸਾਰੀਆ ਕੋਸ਼ਿਸ਼ਾਂ ਅਤੇ ਉਪਰਾਲੇ ਕਰ ਰਹੀ ਹੈ। ਪਰੰਤੂ ਇਸ ਸਭ ਦੇ ਬਾਵਜੂਦ ਕਿਸਾਨਾਂ ਵਲੋਂ ਸਹਿਯੋਗ ਨਾ ਮਿਲਣ ਕਾਰਨ ਸਰਕਾਰ ਦੇ ਇਰਾਦੇ ਦੇ ਪਾਣੀ ਫਿਰ ਜਾਂਦਾ ਹੈ। ਇਸ ਵਾਰ ਵੀ ਪੰਜਾਬ ਵਿੱਚ ਝੋਨੇ ਸੀਜ਼ਨ ਦੇ ਸ਼ੁਰੂਆਤੀ ਦੌਰ ਵਿੱਚ ਹੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਸ਼ੁਰੂ ਵਿੱਚ ਹੀ ਪੰਜਾਬ ਪਰਾਲੀ ਸਾੜਨ ਵਿੱਚ ਬਾਕੀ ਸੂਬਿਆਂ ਨਾਲੋ ਅੱਗੇ ਹੈ। ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 136 ਮਾਮਲੇ ਸਾਹਮਣੇ ਆ ਚੁੱਕੇ ਹਨ। ਦੂਸਰੇ ਨੰਬਰ ‘ਤੇ ਉੱਤਰ ਪ੍ਰਦੇਸ਼ ਤੇ ਤੀਸਰੇ ਨੰਬਰ ‘ਤੇ ਹਰਿਆਣਾ ਹੈ। ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰੀ ਖੇਤੀਬਾੜੀ ਮਹਿਕਮੇ ਵੱਲੋਂ ਪੰਜਾਬ ਸਰਕਾਰ ਤੋਂ ਪਰਾਲੀ ਨਾਲ ਨਜਿੱਠਣ ਲਈ ਤਿਆਰ ਗਤੀਵਿਧੀਆਂ ਦਾ ਜਾਣਕਾਰੀ ਮੰਗੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਮਆਵਜਾ ਦੇਣ ਦੀ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਗਈ ਸੀ ਜਿਸ ਨੂੰ ਕੇਂਦਰ ਸਰਕਾਰ ਵੱਲੋਂ ਠੁਕਲਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇੱਕਲਿਆ ਹੀ ਇਸ ਮਸਲੇ ਨਾਲ ਨਜਿੱਠਣ ਦਾ ਫੈਸਲਾ ਲਿਆ ਗਿਆ ਸੀ।