Breaking- ਮੁਕੇਸ਼ ਅੰਬਾਨੀ ਦੀ ਫੈਮਿਲੀ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ
ਮੁੰਬਈ, 6 ਅਕਤੂਬਰ – ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਸੂਤਰਾਂ ਅਨੁਸਾਰ ਬੁੱਧਵਾਰ ਰਾਤ 12:57 ਵਜੇ ਇੱਕ ਅਣਜਾਣ ਨੰਬਰ ਤੋਂ ਧਮਕੀ ਭਰੀ ਕਾਲ ਆਈ। ਹਸਪਤਾਲ ਨੂੰ ਉਡਾਉਣ ਤੋਂ ਇਲਾਵਾ, ਫੋਨ ਕਰਨ ਵਾਲੇ ਨੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ, ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਅਤੇ ਬੱਚਿਆਂ ਆਕਾਸ਼ ਅੰਬਾਨੀ ਅਤੇ ਅਨੰਤ ਅੰਬਾਨੀ ਨੂੰ ਮਾਰਨ ਦੀ ਧਮਕੀ ਦਿੱਤੀ। ਇਸ ਸਬੰਧ ਵਿਚ ਡੀਬੀ ਮਾਰਗ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਸ ਸੂਤਰਾਂ ਨੇ ਦੱਸਿਆ ਕਿ ਉਸ ਨੰਬਰ ਦੀ ਪਛਾਣ ਕਰ ਲਈ ਗਈ ਹੈ, ਜਿੱਥੋਂ ਕਾਲ ਆਈ ਸੀ। ਸੂਤਰਾਂ ਮੁਤਾਬਕ ਇਹ ਫੋਨ ਮਹਾਰਾਸ਼ਟਰ ਤੋਂ ਬਾਹਰੋਂ ਆਇਆ ਸੀ। ਉਨ੍ਹਾਂ ਦੱਸਿਆ ਕਿ ਫੋਨ ਕਾਲ ਦੀ ਲੋਕੇਸ਼ਨ ਟਰੇਸ ਕਰ ਲਈ ਗਈ ਹੈ।