Breaking- ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ, ਕਿਸਾਨ ਆਗੂ
ਚੰਡੀਗੜ੍ਹ, 6 ਅਕਤੂਬਰ – ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਕਿਸਾਨ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ।
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਝੋਨੀ ਦੀ ਪਰਾਲੀ ਦੇ ਨਿਪਟਾਰੇ ਦੇ ਲਈ ਸਰਕਾਰ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 5 ਨਵੰਬਰ ਤੋਂ ਪੰਜਾਬ ਦੀਆਂ ਸਾਰੀਆਂ ਖੰਡ ਮਿੱਲਾਂ ਸ਼ੁਰੂ ਕੀਤੀਆਂ ਜਾਣ ।
ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਕਰ ਕੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਲਈ ਮਨਾ ਤਾਂ ਲਿਆ ਹੈ ਪਰ ਵੱਡਾ ਸਵਾਲ ਇਹ ਹੈ ਕਿ ਕਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਂਦੀਆਂ ਹਨ।