Breaking- ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਸ ਜਾਰੀ ਕਰਨ ਲਈ ਡਰਾਅ ਕੱਢੇ ਗਏ-ਵਧੀਕ ਜ਼ਿਲਾ ਮੈਜਿਸਟ੍ਰੇਟ
ਕੁੱਲ 360 ਦਰਖਾਸਤਾਂ ਵਿਚੋਂ ਕੱਢੇ ਗਏ 24 ਆਰਜ਼ੀ ਲਾਇਸੈਸ
ਫਰੀਦਕੋਟ, 11 ਅਕਤੂਬਰ – (ਪੰਜਾਬ ਡਾਇਰੀ) ਵਧੀਕ ਜ਼ਿਲਾ ਮੈਜਿਸਟ੍ਰੇਟ ਫਰੀਦਕੋਟ ਡਾ. ਨਿਰਮਲ ਓਸੇਪਚਨ, ਆਈ.ਏ.ਐਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ ‘ਚ ਪਟਾਕੇ ਵੇਚਣ/ਸਟਾਕ ਕਰਨ ਲਈ 24 ਆਰਜ਼ੀ ਲਾਈਸੈਸ ਜਾਰੀ ਕਰਨ ਲਈ ਡਰਾਅ ਕੱਢੇ ਗਏ। ਇਹ ਡਰਾਅ ਨਿਰਪੱਖ, ਆਜ਼ਾਦਾਨਾ ਅਤੇ ਪਾਰਦਰਸ਼ੀ ਢੰਗ ਨਾਲ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਹੀ ਕੱਢੇ ਗਏ।ਡਰਾਅ ਕੱਢਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਪਾਸੋਂ ਵੱਖ ਵੱਖ ਲਾਇਸੰਸ ਲੈਣ ਵਾਲੇ ਬਿਨੈਕਾਰਾਂ ਵੱਲੋਂ ਪਰਚੀਆਂ ਚੈੱਕ ਕਰਵਾਈਆਂ ਗਈਆਂ। ਇਸ ਡਰਾਅ ਦੀਆਂ ਪਰਚੀਆਂ ਮੌਕੇ ਤੇ ਵੀਡੀਓਗ੍ਰਾਫੀ ਕਰਦਿਆਂ ਬੱਚੇ ਤੋਂ ਕਢਵਾਈਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਲਖਵਿੰਦਰ ਸਿੰਘ ਰੰਧਾਵਾ ਅਤੇ ਡੀ.ਐਸ.ਪੀ ਸ਼੍ਰੀ ਜਸਮੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਦੀਆਂ 03 ਸਬ ਡਵੀਜ਼ਨਾਂ ਵਿੱਚ 24 ਆਰਜ਼ੀ ਲਾਈਸੈਂਸ ਜਾਰੀ ਕਰਨ ਲਈ ਕੁੱਲ 360 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਲਈ ਪ੍ਰਾਪਤ ਕੁੱਲ 176 ਦਰਖਾਸਤਾਂ ਵਿੱਚੋਂ 15 ਆਰਜ਼ੀ ਲਾਈਸੈਂਸਾਂ ਦੇ ਡਰਾਅ ਕੱਢੇ ਗਏ। ਇਸੇ ਤਰਾਂ ਸਬ ਡਵੀਜ਼ਨ ਕੋਟਕਪੂਰਾ ਲਈ ਪ੍ਰਾਪਤ 171 ਦਰਖਾਸਤਾਂ ਵਿੱਚੋਂ 05 ਅਤੇ ਸਬ-ਡਵੀਜ਼ਨ ਜੈਤੋ ਲਈ ਪ੍ਰਾਪਤ ਕੁੱਲ 13 ਦਰਖਾਸਤਾਂ ਵਿੱਚੋਂ 04 ਆਰਜ਼ੀ ਲਾਈਸੈਂਸਾਂ ਦੇ ਡਰਾਅ ਕੱਢੇ ਗਏ। ਉਨਾਂ ਇਹ ਵੀ ਦੱਸਿਆ ਕਿ ਪਟਾਕੇ ਨਿਸਚਿਤ ਥਾਵਾਂ ‘ਤੇ ਹੀ ਵੇਚੇ/ਸਟਾਕ ਕੀਤੇ ਜਾ ਸਕਣਗੇ ਅਤੇ ਬਿਨਾ ਲਾਇਸੈਸ ਤੋ ਕੋਈ ਵੀ ਵਿਅਕਤੀ ਪਟਾਕੇ ਨਹੀ ਵੇਚ ਸਕੇਗਾ।