Breaking- ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਨੁੱਕੜ ਨਾਟਕ ਖੇਡਿਆ
ਫਰੀਦਕੋਟ, 13 ਅਕਤੂਬਰ – (ਪੰਜਾਬ ਡਾਇਰੀ) ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਡਿਗਰੀ ਕਾਲਜ ਪਿੰਡ ਮਹਿਮੂਆਣਾ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੀ ਸ਼ੁਰੂਆਤ ਵਿੱਚ ਡਾ.ਖੁਸ਼ਵੰਤ ਸਿੰਘ ਡੀ.ਪੀ.ਡੀ. ਆਤਮਾ ਦੁਆਰਾ ਆਈ ਖੇਤ ਐਪ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸ ਐਪ ਵਿੱਚ ਰਜਿਸਟਰ ਕਰਵਾਇਆ ਅਤੇ ਆਤਮਾ ਸਕੀਮ ਅਧੀਨ ਚੱਲ ਰਹੇ ਕਸਟਮ ਹਾਇਰਿੰਗ ਸੈਂਟਰ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਡਾ.ਰਾਮ ਸਿੰਘ ਬਲਾਕ ਖੇਤੀਬਾੜੀ ਅਫਸਰ ਫਰੀਦਕੋਟ ਨੇ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਵਿਸਥਾਰ ਨਾਲ ਦੱਸਿਆ।
ਇਸ ਕੈਂਪ ਦੀ ਪ੍ਰਧਾਨਗੀ ਕਰ ਰਹੇ ਮੁੱਖ ਖੇਤੀਬਾੜੀ ਅਫਸਰ ਨੇ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਵੱਖ-ਵੱਖ ਤਰੀਕੇ ਅਤੇ ਮਸ਼ੀਨਾਂ, ਜਿੰਨ੍ਹਾਂ ਦੀ ਵਰਤੋਂ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧ ਕੀਤਾ ਜਾ ਸਕਦਾ ਹੈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੰਤ ਵਿਚ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਦੁਆਰਾ ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਪ੍ਰੇਰਿਤ ਕਰਦਾ ਨੁੱਕੜ ਨਾਟਕ ਲਗਾਇਆ ਗਿਆ। ਸੈਮੀਨਗਰ ਵਿਚ ਪ੍ਰਿੰਸੀਪਲ ਡਾ.ਦੀਪਕ ਅਰੋੜਾ, ਕਾਲਜ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸੀ।