Breaking- ਪੁਲਿਸ ਪ੍ਰੀਖਿਆ ਦੇ ਰਹੇ ਨੌਜਵਾਨਾਂ ਨੂੰ ਭਗਵੰਤ ਮਾਨ ਨੇ ਬੈਸਟ ਆਫ ਲੱਕ ਕਿਹਾ
ਚੰਡੀਗੜ੍ਹ, 14 ਅਕਤੂਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਪੁਲਿਸ ‘ਚ ਕਾਂਸਟੇਬਲਾਂ ਦੀਆਂ 1156 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ ਦੇ ਰਹੇ ਲਗਭਗ 65000 ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪੰਜਾਬ ਪੁਲਿਸ ਵਿਚ 2500 ਨਵੀਆਂ ਅਸਾਮੀਆਂ ਕੱਢੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 18543 ਨੌਕਰੀਆਂ ਦੇ ਚੁੱਕੇ ਹਾਂ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ।