Breaking- ਨਾਲਸਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਇੰਮਪਾਵਰਮੈਂਟ ਆਫ ਸਿਟੀਜ਼ਨ ਥ੍ਰੋ ਲੀਗਲ ਵੇਅਰਨੈੱਸ ਐਂਡ ਆਊਟਰੀਟ ਦੀ ਸ਼ੁਰੂਆਤ
ਫਰੀਦਕੋਟ, 31 ਅਕਤੂਬਰ – (ਪੰਜਾਬ ਡਾਇਰੀ) ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਨਾਲਸਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਇੰਮਪਾਵਰਮੈਂਟ ਆਫ ਸਿਟੀਜ਼ਨ ਥ੍ਰੋ ਲੀਗਲ ਵੇਅਰਨੈੱਸ ਐਂਡ ਆਊਟਰੀਟ (ਹੱਕ ਹਮਾਰਾ ਭੀ ਤੋਂ ਹੈ) ਜੋ ਕਿ 31.10.2022 ਤੋਂ 13.11.2022 ਤੱਕ ਚੱਲੇਗੀ ਦੀ ਸ਼ੁਰੂਆਤ ਕੀਤੀ ਗਈ ।
ਇਸ ਮੁਹਿੰਮ ਮੁਤਾਬਿਕ ਅਜੀਤ ਪਾਲ ਸਿੰਘ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਖ ਵੱਖ ਸਕੂਲਾਂ ਕਾਲਜਾਂ ਵਿੱਚ ਕਾਨੂੰਨੀ ਹੱਕਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਉਣਗੇ ਇਸ ਤੋਂ ਇਲਾਵਾ ਪੈਨਲ ਐਡਵੋਕੇਟ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਫਰੀਦਕੋਟ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕਰਨਗੇ ਅਤੇ ਪ੍ਰਚਾਰ ਸਮੱਗਰੀ ਵੀ ਵੰਡਣਗੇ। ਇਸ ਮੁਹਿੰਮ ਦੌਰਾਨ ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰ ਆਮ ਲੋਕਾਂ ਨੂੰ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਪ੍ਰਾਪਤ ਕਰਨ ਦੀ ਵਿਧੀ ਵੀ ਦੱਸਣਗੇ। ਇਸ ਦੇ ਨਾਲ ਨਾਲ ਹੀ ਇਹ ਮੁਹਿੰਮ ਕੇਂਦਰੀ ਜੇਲ੍ਹ ਫਰੀਦਕੋਟ ਤੇ ਬਾਲ ਸੁਧਾਰ ਘਰ ਫਰੀਦਕੋਟ ਵਿੱਚ ਵੀ ਚਲਾਈ ਜਾ ਰਹੀ ਹੈ ਜਿਸ ਵਿੱਚ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।