Breaking- ਖੇਤੀਬਾੜੀ ਵਿਭਾਗ ਵੱਲੋਂ ਡੀ. ਕੰਮਪੋਜਰ ਅਤੇ ਸੁਪਰ ਸੀਡਰ ਦੇ ਪ੍ਰਦਰਸ਼ਨੀ ਪਲਾਟ ਲਗਾਏ
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਖੇਤੀ ਸੰਦਾਂ ਲਈ ਸਕੀਮ ਤਹਿਤ ਦਿੱਤੀ ਜਾ ਰਹੀ ਸਬਸਿਡੀ ਬਾਰੇ ਦਿੱਤੀ ਜਾਣਕਾਰੀ
ਪਰਾਲੀ ਨੂੰ ਖੇਤ ਵਿੱਚ ਵਾਹ ਕੇ ਖੇਤੀ ਕਰਨ ਕਿਸਾਨ-ਸੇਖੋਂ
ਜਮੀਨ ਦੇ ਖੁਰਾਕੀ ਤੱਤ ਵਧਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਫਰੀਦਕੋਟ, 1 ਨਵੰਬਰ – (ਪੰਜਾਬ ਡਾਇਰੀ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਰੀਦੋਕਟ ਵੱਲੋਂ ਪਿੰਡ ਮਿਡੂਮਾਨ ਵਿਖੇ ਡੀ. ਕੰਮਪੋਜਰ ਅਤੇ ਸੁਪਰ ਸੀਡਰ ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਪਹੁੰਚੇ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾਉਣ ਸਗੋਂ ਉਸ ਨੂੰ ਆਪਣੀ ਜਮੀਨ ਵਿੱਚ ਹੀ ਰਲਾ ਕੇ ਖੇਤੀ ਕਰਨ । ਇਸ ਨਾਲ ਜਿੱਥੇ ਜਮੀਨ ਦੇ ਖੁਰਾਕੀ ਤੱਥਾਂ ਵਿੱਚ ਵਾਧਾ ਹੋਵੇਗਾ ਉੁੱਥੇ ਜਮੀਨ ਦੇ ਮਿੱਤਰ ਕੀੜਿਆਂ, ਸਮੁੱਚੇ ਵਾਤਾਵਰਨ ਤੇ ਮਨੁੱਖਤਾ ਦਾ ਵੀ ਭਲਾ ਹੋਵੇਗਾ।
ਇਸ ਮੌਕੇ ਸ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਜਿਲੇ ਦੇ ਪਿੰਡ ਮਿਡੂਮਾਨ ਵਿਖੇ ਕਿਸਾਨ ਸ: ਜਗਦੀਪ ਸਿੰਘ ਦੇ ਖੇਤ ਵਿੱਚ ਕਣਕ ਦੀ ਬਿਜਾਈ ਲਈ ਸੁਪਰ ਸੀਡਰ, ਪਰਦਰਸ਼ਨੀ ਲਗਾ ਕੇ ਕਿਸਾਨਾਂ ਨੂੰ ਇਸ ਦੀ ਵਰਤੋਂ, ਕਣਕ ਦੀ ਬਿਜਾਈ ਕਰਨ ਬਾਰੇ ਮੌਕੇ ਤੇ ਪ੍ਰਦਰਸ਼ਤ ਕਰਕੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਭਾਗ ਦੀ ਟੀਮ ਵੱਲੋਂ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਤਹਿਤ ਦਿੱਤੀ ਜਾ ਰਹੀ ਸਬਸਿਡੀ ਅਤੇ ਵੱਖ ਵੱਖ ਪਰਾਲੀ ਪ੍ਰਬੰਧ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾ. ਰਾਮ ਸਿੰਘ ਬਲਾਕ ਖੇਤੀਬਾੜੀ ਅਫਸਰ ਫਰੀਦਕੋਟ, ਡਾ. ਯਾਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਚਾਕੀ ਕਲਾਂ, ਡਾ. ਰਣਬੀਰ ਸਿੰਘ ਏ.ਡੀ.ਓ, ਸ੍ਰੀ ਸੁਖਦੀਪ ਸਿੰਘ ਏ.ਐਸ.ਆਈ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।