Breaking- ਅੱਜ ਪੇਸ਼ ਹੋਣਗੇ ਕੋਰਟ ਵਿਚ ਸੁਖਬੀਰ ਸਿੰਘ ਬਾਦਲ, ਕੇਸ ਸਟਾਫ ਨੂੰ ਧਮਕੀ ਦੇਣ ਦਾ
3 ਨਵੰਬਰ – ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਮਾਮਲਿਆਂ ਨੂੰ ਲੈ ਕੇ ਅੱਜ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੀ ਅਦਾਲਤ ਵਿੱਚ 2 ਵਜ਼ੇ ਪੇਸ਼ ਹੋਣਗੇ।
ਇਹ ਮਾਮਲਾ ਉਸ ਵੇਲੇ 2 ਜੁਲਾਈ 2021 ਨੂੰ ਉਸ ਵੇਲੇ ਦਰਜ ਕੀਤਾ ਗਿਆ ਸੀ ਜਦ ਸੁਖਬੀਰ ਬਾਦਲ ਬਿਆਸ ਵਿਖੇ ਕਥਿਤ ਤੌਰ ‘ਤੇ ਹੋ ਰਹੀ ਰੇਤੇ ਦੀ ਮਾਈਨਿੰਗ ‘ਤੇ ਰੇਡ ਕਰਨ ਪੁੱਜੇ ਸਨ। ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਇਸ ਕੇਸ ‘ਚ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ ‘ਚ ਸੁਖਬੀਰ ਬਾਦਲ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣਗੇ।