Breaking- ਡੀਜੀਪੀ ਦਾ ਬਿਆਨ – ਸਧੀਰ ਸੂਰੀ ਦਾ ਕਤਲ ਕਰਨ ਵਾਲੇ ਨੌਜਵਾਨ ਦੀ ਪਛਾਣ ਹੋਈ, ਅਮ੍ਰਿੰਤਸਰ ਕੋਟ ਬਾਬਾ ਦੀਪ ਦਾ ਰਹਿਣ ਵਾਲਾ ਸੀ
5 ਨਵੰਬਰ – ਪੰਜਾਬ ਦੇ ਅੰਮ੍ਰਿਤਸਰ ਵਿੱਚ ਬੀਤੇ ਦਿਨ ਇੱਕ ਨੌਜਵਾਨ ਵੱਲੋਂ ਮੰਦਰ ਦੇ ਬਾਹਰ ਧਰਨਾ ਲਾ ਕੇ ਬੈਠੇ ਸ਼ਿਵ ਸੈਨਾ ਆਗੂ ਸਧੀਰ ਸੂਰੀ ਨੂੰ ਪੁਲਿਸ ਦੇ ਘੇਰੇ ਵਿੱਚ ਗੋਲੀਆਂ ਮਾਰਕੇ ਮਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੌਜਵਾਨ ਨੂੰ ਫੜ ਲਿਆ। ਇਸ ਘਟਨਾ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਵਿੱਚ ਦੱਸਿਆ ਹੈ ਕਿ ਜਿਸ ਨੌਜਵਾਨ ਸੰਦੀਪ ਸਿੰਘ ਨੇ ਸਧੀਰ ਸੂਰੀ ਨੂੰ ਗੋਲੀਆਂ ਮਾਰੀਆਂ ਸਨ ਉਸ ਨੂੰ ਪੁਲਿਸ ਵੱਲੋਂ ਫੜ ਲਿਆ ਗਿਆ ਸੀ ਤੇ ਉਸ ਦੀ ਗੱਡੀ ਵੀ ਕਾਬਜੇ ਲੈ ਲਈ ਸੀ।
ਡੀਜੀਪੀ ਨੇ ਇਹ ਵੀ ਦੱਸਿਆ ਹੈ ਕਿ ਸੰਦੀਪ ਸਿੰਘ ਸੰਨੀ ਅੰਮ੍ਰਿਤਸਰ ਕੋਟ ਬਾਬਾ ਦੀਪ ਦਾ ਰਹਿਣ ਵਾਲਾ ਹੈ ਤੇ ਇਹ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ। ਪੁਲਿਸ ਨੇ ਸੰਦੀਪ ਸਿੰਘ ਵੱਲੋਂ ਵਰਤਿਆ ਗਿਆ 32 ਬੋਰ ਪਿਸਤੌਲ ਵੀ ਮੌਕੇ ਤੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਡੀਜੀਪੀ ਮੁਤਾਬਕ ਸੂਰੀ ਦੇ ਕਤਲ ਵਿੱਚ ਸੰਦੀਪ ਸਿੰਘ ਸੰਨੀ ਉਪਰ ਆਈ, ਪੀ, ਸੀ ਦੀ ਧਾਰਾ 302 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ
ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।