Breaking- ਸੁਪਰੀਮ ਕੋਰਟ ਨੇ ਕਿਹਾ ਕਿ ਟਿਊਸ਼ਨ ਫੀਸ ਹਮੇਸ਼ਾ ਸਸਤੀ ਹੋਣੀ ਚਾਹੀਦੀ ਹੈ
ਨਵੀਂ ਦਿੱਲੀ, 8 ਨਵੰਬਰ – ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਿੱਖਿਆ ਮੁਨਾਫਾ ਕਮਾਉਣ ਦਾ ਜ਼ਰੀਆ ਨਹੀਂ ਹੈ ਅਤੇ ਟਿਊਸ਼ਨ ਫੀਸ ਹਮੇਸ਼ਾ ਸਸਤੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੈਡੀਕਲ ਕਾਲਜਾਂ ਵਿੱਚ ਟਿਊਸ਼ਨ ਫੀਸ 24 ਲੱਖ ਰੁਪਏ ਸਾਲਾਨਾ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਰੱਦ ਕਰਨ ਦੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ । ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਪਟੀਸ਼ਨਰ ਨਰਾਇਣ ਮੈਡੀਕਲ ਕਾਲਜ ਅਤੇ ਆਂਧਰਾ ਪ੍ਰਦੇਸ਼ ‘ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਰਕਮ ਛੇ ਹਫ਼ਤਿਆਂ ਦੇ ਅੰਦਰ ਅਦਾਲਤ ਦੀ ਰਜਿਸਟਰੀ ਵਿੱਚ ਜਮ੍ਹਾਂ ਕਰਾਉਣੀ ਹੋਵੇਗੀ।