Breaking- ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਗੁਜਰਾਤ ਚੋਣਾਂ ਲਈ ‘ਆਪ’ ਦੀ ਪਾਰਟੀ ਲਈ ਵੋਟਾਂ ਮੰਗਦੇ ਨਜ਼ਰ ਆਉਣਗੇ
9 ਨਵੰਬਰ – ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ ।ਇਨ੍ਹਾਂ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਦਿਲਚਸਪ ਨਾਮ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਦਾ ਹੈ। ਗੁਜਰਾਤ ਚੋਣਾਂ ਦੌਰਾਨ ਹਰਭਜਨ ਸਿੰਘ ਇਸ ਵਾਰ ਆਮ ਆਦਮੀ ਪਾਰਟੀ ਲਈ ਵੋਟਾਂ ਮੰਗਦੇ ਨਜ਼ਰ ਆਉਣਗੇ। ਕ੍ਰਿਕੇਟਰ ਤੋਂ ਰਾਜ ਸਭਾ ਮੈਂਬਰ ਬਣੇ ਹਰਭਜਨ ਸਿੰਘ ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਪਾਰਟੀ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ।
ਤੁਹਾਨੂੰ ਇਹ ਵੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪਹਿਲੀ ਵਾਰ ਗੁਜਰਾਤ ਦੀਆਂ 188 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਜਾ ਰਹੀ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਉਹ ਇਸ ਵਾਰ ਸਭ ਤੋਂ ਵੱਧ ਸੀਟਾਂ ਜਿੱਤ ਰਹੀ ਹੈ। ਕਈ ਲੋਕਾਂ ਨੂੰ ਉਮੀਦ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ‘ਆਪ’ ਦੇ ਲੜਨ ਨਾਲ ਮੁਕਾਬਲਾ ਤਿਕੋਣਾ ਹੋ ਜਾਵੇਗਾ। ਆਮ ਆਦਮੀ ਪਾਰਟੀ ਨੇ ਵੀ ਗੁਜਰਾਤ ਵਿੱਚ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਵੀ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਦਾ ਮੁੱਖ ਮੰਤਰੀ ਦਾ ਚਿਹਰਾ ਇਸਪਦਾਨ ਗੜ੍ਹਵੀ ਹਨ। ਉਨ੍ਹਾਂ ਦੇ ਨਾਂ ਦਾ ਐਲਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ।