Breaking- ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦੇ ਦੋ ਮੁਲਾਜਮਾਂ ਨੂੰ ਰੰਗੇ ਹੱਥੀ ਕਾਬੂ ਕੀਤਾ
ਬਠਿੰਡਾ, 10 ਨਵੰਬਰ – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਵਿਭਾਗ ਨੇ ਥਾਣਾ ਨੇਹੀਆਂਵਾਲਾ ਦੇ ਐੱਸਐੱਚਓ ਬਲਕੌਰ ਸਿੰਘ ਤੇ ਇਕ ਏਐੱਸਆਈ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਉਹਨਾਂ ਨੇ ਪੈਸੇ ਕਿਸੇ ਵਿਅਕਤੀ ਦਾ ਕੰਮ ਕਰਵਾਉਣ ਲਈ ਲਏ ਸਨ ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ ਵਾਸੀ ਮਹਿਮਾ ਸਰਕਾਰੀ ਤੋਂ ਐੱਸਐੱਚਓ ਨੇਹੀਆਂਵਾਲਾ ਬਲਕੌਰ ਸਿੰਘ ਅਤੇ ਉਸ ਦਾ ਸਾਥੀ ਏਐਸਆਈ ਨੇ ਕਿਸੇ ਕੇਸ ਵਿੱਚ ਰਾਹਤ ਦੇਣ ਲਈ ਇਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਪੀੜਤ ਨੇ ਪਹਿਲਾਂ ਹੀ ਇਸ ਦੀ ਜਾਣਕਾਰੀ ਵਿਜੀਲੈਂਸ ਵਿਭਾਗ ਨੂੰ ਦਿੱਤੀ ਸੀ ਜਿਸ ਨੇ ਟਰੈਪ ਲਗਾ ਕੇ ਦੋਵਾਂ ਨੂੰ ਰੰਗੇ ਹੱਥੀਂ 50-50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ।